ਗਿੱਦੜਬਾਹਾ, 8 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਸਰਬਜੀਤ ਸਿੰਘ ਨੂੰ ਇਤਲਾਹ ਮਿਲੀ ਕਿ ਜਗਜੀਤ ਸਿੰਘ ਉਰਫ਼ ਜੀਤਾ ਪੁੱਤਰ ਜਗਰਾਜ ਸਿੰਘ ਵਾਸੀ ਪਿੰਡ ਕੁਰਾਈਵਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਤੇ ਕਪਾਹ ਮੰਡੀ ਗਿੱਦੜਬਾਹਾ ਵਿਖੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ | ਉਕਤ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਜਗਜੀਤ ਸਿੰਘ ਪਾਸੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਦੇ ਹੋਏ ਉਸ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਜਗਜੀਤ ਸਿੰਘ ਨੂੰ ਬਰਜ਼ਨਾਮਤ ਰਿਹਾਅ ਕਰ ਦਿੱਤਾ ਹੈ |