ਮਲੋਟ, 8 ਅਪ੍ਰੈਲ (ਅਜਮੇਰ ਸਿੰਘ ਬਰਾੜ)-ਡਿਸਏਬਲਡ ਚਿਲਡਰਨ ਵੈੱਲਫ਼ੇਅਰ ਸੁਸਾਇਟੀ ਮਲੋਟ ਦੀ ਮੀਟਿੰਗ ਪਰਮਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜਿੱਥੇ ਮੰਦਬੁੱਧੀ ਬੱਚਿਆਂ ਦੀ ਸਿੱਖਿਆ ਨੂੰ ਸੁਧਾਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਇਸ ਵਿੱਤੀ ਸਾਲ ਦਾ ਲੇਖਾ-ਜੋਖਾ ਵੀ ਕੀਤਾ ਗਿਆ ਅਤੇ ਅਗਲੇ ਵਿੱਤੀ ਸਾਲ ਲਈ ਸੁਸਾਇਟੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਨਵੀਂ ਚੋਣ 'ਚ ਬਲਵਿੰਦਰ ਸਿੰਘ ਨੂੰ ਦੁਬਾਰਾ ਫ਼ਿਰ ਵੈੱਲਫ਼ੇਅਰ ਸੁਸਾਇਟੀ ਮਲੋਟ ਦਾ ਪ੍ਰਧਾਨ ਚੁਣ ਲਿਆ ਗਿਆ | ਇਸ ਤੋਂ ਇਲਾਵਾ ਰਾਣੀ ਬਾਈ ਸਕੱਤਰ ਅਤੇ ਬੂਲਾ ਰਾਮ ਨੂੰ ਖ਼ਜ਼ਾਨਚੀ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਸੁਸਾਇਟੀ ਦੇ ਮੈਂਬਰਾਂ ਵਿਚ ਬਲਵਿੰਦਰ ਸਿੰਘ, ਸੁਖਦੇਵ ਰਾਏ, ਰਾਜ ਕੁਮਾਰ, ਅਨੂਪ ਸਿੰਘ, ਪਰਵਿੰਦਰ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਕੌਰ, ਸਿਮਰਨ ਕੌਰ, ਅਜਮੇਰ ਸਿੰਘ ਬਰਾੜ, ਰਾਜਵਿੰਦਰ ਕੌਰ, ਮਨਜੀਤ ਸਿੰਘ, ਗੁਰਮੀਤ ਕੌਰ ਜੈਤੋ ਸ਼ਾਮਿਲ ਹਨ |