08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸੀ.ਐੱਚ.ਸੀ. ਦੋਦਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 09-04-2026
ਦੋਦਾ, 8 ਅਪ੍ਰੈਲ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਮਿਰਨਾਲ ਬਾਂਸਲ ਦੀ ਅਗਵਾਈ ਵਿਚ ਸੀ.ਐੱਚ.ਸੀ. ਦੋਦਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ |
ਇਸ ਮੌਕੇ ਐੱਸ.ਐੱਮ.ਓ. ਵਲੋਂ ਲੋਕਾਂ ਨੂੰ ਚੰਗੀ ਸਿਹਤ ਤੇ ਬਿਮਾਰੀਆਂ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਗਰੂਕ ਕਰਦੇ ਹੋਏ ਦੱਸਿਆ ਕਿ ਇਸ ਸਾਲ ਦਾ ਮੁੱਖ ਉਦੇਸ਼ ਮੇਰੀ ਸਿਹਤ ਮੇਰਾ ਆਧਿਕਾਰ ਹੈ, ਤਾਂ ਜੋ ਹਰ ਨਾਗਰਿਕ ਨੂੰ ਮਿਆਰੀ ਸਹੂਲਤਾਂ ਮਿਲ ਸਕਣ | ਇਸ ਸਮੇਂ ਰੋਜ਼ਾਨਾ ਕਸਰਤ ਕਰਨ, ਸੰਤੁਲਿਤ ਖ਼ੁਰਾਕ ਲੈਣ, ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ | ਇਸ ਸਮੇਂ ਡਾ. ਰੋਬਿਨ ਕੁਮਾਰ, ਡ. ਪੰਕਜ, ਡਾ. ਮਨਪ੍ਰੀਤ ਕੌਰ, ਡਾ. ਸਾਕਸ਼ੀ, ਡਾ. ਹਰਪ੍ਰੀਤ ਸਿੰਘ, ਵਿਨੋਦ ਕੁਮਾਰ ਏ.ਐੱਮ.ਓ., ਸੁਖਵਿੰਦਰ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਚਮਕੌਰ ਸਿੰਘ ਐੱਮ.ਐੱਲ.ਟੀ., ਕਿਰਨ ਬਾਲਾ, ਕਰਮਜੀਤ ਕੌਰ, ਗੌਰਵ ਕੁਮਾਰ, ਹਰਜਿੰਦਰ ਕੌਰ, ਕਾਂਤਾ ਰਾਣੀ, ਸੁਖਪਾਲ ਸਿੰਘ, ਗਗਨਦੀਪ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਐਕਸਪਰਟ ਲੈਕਚਰ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਬਾਬਾ ਭੂੰਦੜ ਸਾਹਿਬ ਵਿਖੇ ਜੋੜ ਮੇਲਾ 11 ਤੋਂ
Ad Position 24