08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਿਮਿਟ ਕਾਲਜ ਵਿਖੇ ਐਕਸਪਰਟ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 09-04-2026
ਮਲੋਟ, 8 ਅਪ੍ਰੈਲ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਦੁਆਰਾ ਸਥਾਪਤ ਸੰਸਥਾ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਵਿਖੇ ਇਨਫਰਮੇਸ਼ਨ ਟੈਕਨਾਲੋਜੀ ਵਿਭਾਗ ਵਲੋਂ ਐਕਸਪਰਟ ਲੈਕਚਰ ਕਰਵਾਇਆ ਗਿਆ | ਵਰਕਸ਼ਾਪ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਆਈ.ਟੀ. ਵਿਭਾਗ ਦੇ ਮੁਖੀ ਡਾ. ਹਰਮਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਅਜੋਕੇ ਸਮੇਂ 'ਚ ਇੰਟਰਨੈੱਟ ਉਪਰ ਸਭ ਤੋਂ ਵੱਧ ਜ਼ਰੂਰੀ ਸਾਈਬਰ ਸਕਿਉਰਿਟੀ ਦਾ ਵਿਸ਼ਾ ਤੇ ਉਸ ਨਾਲ ਆਰਟੀਫ਼ਿਸ਼ੀਅਲ ਇੰਟੈਲੀਜੈਂਸੀ ਦਾ ਵਿਸ਼ਾ ਸਭ ਤੋਂ ਪ੍ਰਮੁੱਖ ਹਨ | ਉਪਰੋਕਤ ਵਿਸ਼ਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਅਭੀਨਵ ਭੰਡਾਰੀ ਵਲੋਂ ਆਨਲਾਈਨ ਵਿਦਿਆਰਥੀਆਂ ਦੇ ਰੂਬਰੂ ਹੋ ਕੇ ਐਕਸਪਰਟ ਲੈਕਚਰ ਦਿੱਤਾ ਗਿਆ | ਡਾ. ਅਭੀਨਵ ਭੰਡਾਰੀ ਨੇ ਸਾਈਬਰ ਸਕਿਉਰਟੀ ਨਾਲ ਸੰਬੰਧਿਤ ਵੱਖ-ਵੱਖ ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਤੇ ਨਾਲ ਹੀ ਸਾਈਬਰ ਸਕਿਉਰਟੀ ਅਪਣਾਉਣ ਲਈ ਆਰਟੀਫ਼ਿਸ਼ੀਅਲ ਇੰਟੈਲੀਜੈਂਸੀ ਦੇ ਵੱਖ-ਵੱਖ ਟੂਲਸ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਆਈ.ਟੀ. ਵਿਭਾਗ ਦੇ ਵਿਦਿਆਰਥੀਆਂ ਨੇ ਇਸ ਨਵੀਨਤਮ ਤਕਨੀਕ ਤੇ ਨਵੀਨਤਮ ਟੂਲਸ ਬਾਰੇ ਜਾਣਕਾਰੀ ਹਾਸਿਲ ਕਰਕੇ ਇਸ ਲੈਕਚਰ ਦਾ ਭਰਪੂਰ ਲਾਹਾ ਖੱਟਿਆ | ਇਸ ਸ਼ਲਾਘਾਯੋਗ ਕਾਰਜ ਲਈ ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਆਈ.ਟੀ. ਵਿਭਾਗ ਦੇ ਸਮੁੱਚੇ ਸਟਾਫ਼ ਤੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਵਧਾਈ ਦਿੱਤੀ | ਇਸ ਮੌਕੇ ਆਈ.ਟੀ. ਵਿਭਾਗ ਦੇ ਡਾ. ਵਿਕਾਸ ਸਿੰਗਲਾ, ਡਾ. ਨਵਦੀਪ ਲਤਾ ਅਤੇ ਇੰਜੀਨੀਅਰ ਗੁਰਪ੍ਰੀਤ ਸਿੰਘ ਸੋਨੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ.ਜੀ.ਐੱਮ. ਕਾਲਜ ਮੋਹਲਾਂ ਵਿਖੇ ਵਿਦਾਇਗੀ ਸਮਾਗਮ ਕਰਵਾਇਆ ਅਗਲੀ ਖ਼ਬਰ ਸੀ.ਐੱਚ.ਸੀ. ਦੋਦਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ
Ad Position 24