08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸੀ.ਜੀ.ਐੱਮ. ਕਾਲਜ ਮੋਹਲਾਂ ਵਿਖੇ ਵਿਦਾਇਗੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 09-04-2026
ਮਲੋਟ, 8 ਅਪ੍ਰੈਲ (ਪਾਟਿਲ)-ਸੀ.ਜੀ.ਐੱਮ. ਕਾਲਜ ਮੋਹਲਾਂ ਵਿਖੇ ਵਿਦਾਇਗੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਕਾਲਜ ਚੇਅਰਮੈਨ ਸਤਪਾਲ ਮੋਹਲਾਂ ਰਹੇ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸਤਪਾਲ ਮੋਹਲਾਂ ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਬੀ.ਏ. ਭਾਗ ਤੀਜਾ ਤੇ ਐੱਮ.ਏ. ਫਾਈਨਲ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸ਼ੁੱਭਇੱਛਾਵਾਂ ਦਿੱਤੀਆਂ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿਚ ਸੋਲੋ ਡਾਂਸ, ਭੰਗੜਾ, ਗਿੱਧਾ, ਗਰੁੱਪ ਡਾਂਸ, ਗੀਤ, ਮੋਨੋ ਐਕਟਿੰਗ ਵਰਗੀਆਂ ਸਟੇਜ ਗਤੀਵਿਧੀਆਂ ਕੀਤੀਆਂ | ਅਧਿਆਪਕਾਂ ਦੀ ਸ਼ਖ਼ਸੀਅਤ ਦੇ ਮੁਤਾਬਕ ਵਿਦਿਆਰਥੀਆਂ ਨੇ ਹਾਸੇ ਠੱਠੇ ਵਜੋਂ ਵਿਅੰਗ ਵੀ ਕਸੇ | ਕਾਲਜ ਵਿਦਿਆਰਥੀ ਬਾਦਸ਼ਾਹ ਖਾਨ ਤੇ ਹੋਰ ਵਿਦਿਆਰਥੀਆਂ ਨੇ ਸਟੇਜ 'ਤੇ ਅਜਿਹਾ ਰੰਗ ਬੰਨਿ੍ਹਆ ਕਿ ਸਾਰਿਆਂ ਨੂੰ ਕੀਲ ਕੇ ਰੱਖ ਦਿੱਤਾ | ਇਸ ਮੌਕੇ ਰਮਣੀਕ ਕੌਰ ਤੇ ਅਮਨਿੰਦਰ ਸਿੰਘ ਮਿਸਟਰ ਤੇ ਮਿਸ ਫੇਅਰਵੈਲ ਚੁਣੇ ਗਏ, ਜਦਕਿ ਖੁਸ਼ਬੂ, ਅਨਮੋਲ ਕੌਰ, ਤਾਜਵੀਰ ਕੌਰ ਤੇ ਰਾਜਵਿੰਦਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਬਲਜੀਤ ਸਿੰਘ ਗਿੱਲ ਨੇ ਵੀ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਜਗਤਾਰ ਸਿੰਘ ਬਰਾੜ, ਨਵਜੀਤ ਸਿੰਘ ਮੋਹਲਾਂ ਤੇ ਰਾਜ ਕੁਮਾਰ ਨੇ ਵਿਦਿਆਰਥੀਆਂ ਨੂੰ ਜੀਵਨ 'ਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ | ਇਸ ਪਾਰਟੀ ਦੇ ਕਨਵੀਨਰ ਪ੍ਰੋਫ਼ੈਸਰ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਬਾਰੇ ਜਾਣਕਾਰੀ ਦਿੱਤੀ |
ਇਸ ਮੌਕੇ ਪ੍ਰੋ. ਪਿ੍ਅੰਕਾ ਰਾਣੀ, ਪ੍ਰੋ. ਪਵਨਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਨਿਰਮਲ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਜਗਮੀਤ ਸਿੰਘ, ਪ੍ਰੋ. ਗੁਰਨੇਕ ਸਿੰਘ, ਪ੍ਰੋ. ਡਿੱਕੀਪਾਲ ਸਿੰਘ, ਪ੍ਰੋ. ਸਤਵੀਰ ਕੋਰ, ਪ੍ਰੋ. ਪਵਨਪ੍ਰੀਤ ਸਿੰਘ, ਨਾਨ ਟੀਚਿੰਗ ਸਟਾਫ਼ ਤੋਂ ਅਵਤਾਰ ਸਿੰਘ, ਰਣਜੋਧਣ ਸਿੰਘ, ਸੁਰਿੰਦਰ ਪਾਲ ਅਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚੈਤੰਨਿਆ ਟੈਕਨੋ ਸਕੂਲ ਵਿਖੇ ਪਿ੍ੰਸੀਪਲ ਨਿਸ਼ਾ ਟੱਕਰ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਐਕਸਪਰਟ ਲੈਕਚਰ ਕਰਵਾਇਆ
Ad Position 24