ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਚੈਤੰਨਿਆ ਟੈਕਨੋ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀਮਤੀ ਨਿਸ਼ਾ ਟੱਕਰ ਪਿ੍ੰਸੀਪਲ ਵਲੋਂ ਅਹੁਦਾ ਸੰਭਾਲਿਆ ਗਿਆ | ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ | ਉਨ੍ਹਾਂ ਦਾ ਇਸ ਖੇਤਰ ਵਿਚ 12 ਸਾਲਾਂ ਦਾ ਤਜ਼ਰਬਾ ਹੈ | ਉਨ੍ਹਾਂ ਕਿਹਾ ਕਿ ਪੂਰੇ ਅਨੁਸ਼ਾਸਨ ਨਾਲ ਸਕੂਲ ਵਿਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਦਾ ਸਹਿਯੋਗ ਵਿਦਿਆਰਥੀਆਂ ਦੇ ਚਮਕਦੇ ਭਵਿੱਖ ਲਈ ਬਹੁਤ ਜ਼ਰੂਰੀ ਹੈ |