08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਐੱਸ.ਬੀ.ਆਈ. ਦੇ ਕਰਮਚਾਰੀ ਪਵਨ ਕੁਮਾਰ ਸੈਨ ਦੀ ਸੇਵਾ ਮੁਕਤੀ 'ਤੇ ਸਮਾਗਮ

Ad Position 21
No active advertisement
ਅਜੀਤ ਡੈਸਕ 09-04-2026
ਸ੍ਰੀ ਮੁਕਤਸਰ ਸਾਹਿਬ, 8 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਭਾਰਤੀਆ ਸਟੇਟ ਬੈਂਕ ਮੁੱਖ ਸ਼ਾਖ਼ਾ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀ ਪਵਨ ਕੁਮਾਰ ਸੈਨ ਆਪਣੇ ਅਹੁਦੇ ਤੋਂ ਕਰੀਬ ਸਾਢੇ 38 ਸਾਲ ਦੀਆਂ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੈਂਕ ਅਧਿਕਾਰੀਆਂ ਤੋਂ ਇਲਾਵਾ ਹੋਰ ਆਗੂਆਂ, ਸਮਾਜ ਸੇਵਕਾਂ, ਰਿਸ਼ਤੇਦਾਰਾਂ ਤੇ ਸ਼ਹਿਰੀਆਂ ਨੇ ਸ਼ਮੂਲੀਅਤ ਕੀਤੀ | ਬੁਲਾਰਿਆਂ ਨੇ ਉਨ੍ਹਾਂ ਦੁਆਰਾ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਬੈਂਕ ਵਿਚ ਆਉਣ ਵਾਲੇ ਗ੍ਰਾਹਕਾਂ ਦੇ ਕੰਮ ਨੂੰ ਉਹ ਪਹਿਲ ਦੇ ਆਧਾਰ 'ਤੇ ਕਰਦੇ ਸਨ | ਇਸ ਮੌਕੇ ਬੈਂਕ ਵਲੋਂ ਕਿਰਨਪਾਲ ਸਿੰਘ, ਸੰਜੇ ਸਿੰਘ, ਵਿਨੋਦ ਕੁਮਾਰ ਆਦਿ ਵਲੋਂ ਯਾਦਗਾਰੀ ਗਿਫ਼ਟ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਹੋਰ ਸਾਥੀਆਂ ਵਲੋਂ ਵੀ ਯਾਦਗਾਰੀ ਤੋਹਫ਼ੇ ਭੇਟ ਕੀਤੇ ਗਏ ਅਤੇ ਪਵਨ ਕੁਮਾਰ ਤੇ ਉਨ੍ਹਾਂ ਦੀ ਪਤਨੀ ਅੰਜੂ ਸੈਨ ਨੂੰ ਸੇਵਾ ਮੁਕਤੀ 'ਤੇ ਵਧਾਈ ਦਿੱਤੀ ਗਈ | ਇਸ ਮੌਕੇ ਗੁਰਚਰਨ ਸਿੰਘ ਸੰਧੂ ਸੇਵਾ ਮੁਕਤ ਡੀ.ਟੀ.ਓ., ਸੂਰਜ ਮੱਲ ਰਜੌਰੀਆ ਸੇਵਾ ਮੁਕਤ ਮੈਨੇਜਰ, ਬਲਕਰਨ ਸਿੰਘ ਖੂੰਨਣ ਕਲਾਂ, ਗੌਰਵ ਮਦਾਨ, ਮੈਡਮ ਨਿਧੀ ਆਰ.ਬੀ.ਓ. ਬਰਾਂਚ, ਜਗਦੀਸ਼ ਜੋਸ਼ੀ, ਜਸਪ੍ਰੀਤ ਸਿੰਘ, ਪੌਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ ਅਗਲੀ ਖ਼ਬਰ ਸ੍ਰੀ ਚੈਤੰਨਿਆ ਟੈਕਨੋ ਸਕੂਲ ਵਿਖੇ ਪਿ੍ੰਸੀਪਲ ਨਿਸ਼ਾ ਟੱਕਰ ਨੇ ਅਹੁਦਾ ਸੰਭਾਲਿਆ
Ad Position 24