08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਿੰਡ ਹੁਸਨਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 09-04-2026
ਦੋਦਾ, 8 ਅਪ੍ਰੈਲ (ਰਵੀਪਾਲ)-ਵਿਧਾਨ ਸਭਾ ਦੀਆਂ ਚੋਣਾਂ ਭਾਵੇਂ ਅਗਲੇ ਸਾਲ 2027 'ਚ ਹੋਣ ਜਾ ਰਹੀਆਂ ਹਨ, ਪਰ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ | ਅੱਜ ਪਿੰਡ ਹੁਸਨਰ ਦੇ ਮਹਿਮਾ ਸਿੰਘ ਬਲਾਕ ਪ੍ਰਧਾਨ ਕਿਸਾਨ ਵਿੰਗ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੀਆਂ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਵਿਚ ਪਾਰਟੀ 'ਚ ਸ਼ਾਮਿਲ ਹੋਏ | ਇਸ ਦੌਰਾਨ ਬਲਤੇਜ ਸਿੰਘ ਪੁੱਤਰ ਅਜੈਬ ਸਿੰਘ ਪੰਚਾਇਤ ਮੈਂਬਰ, ਖੁਸ਼ਵਿੰਦਰ ਸਿੰਘ ਪੁੱਤਰ ਬਲਤੇਜ ਸਿੰਘ, ਗੁਰਚਰਨ ਸਿੰਘ ਪੁੱਤਰ ਰਾਮ ਜੀ ਲਾਲ, ਗੋਰਾ ਸਿੰਘ ਪੁੱਤਰ ਗੁਰਚਰਨ ਸਿੰਘ, ਅਮਿਤ ਕੁਮਾਰ ਪੁੱਤਰ ਰਾਮ ਬਖ਼ਸ਼ ਰਾਮ, ਵਿਜੇ ਕੁਮਾਰ ਪੁੱਤਰ ਰਘਬੀਰ ਸਿੰਘ, ਕਾਕਾ ਬਾਬਾ, ਹਰਪ੍ਰੀਤ ਕੌਰ ਪਤਨੀ ਕਾਕਾ ਬਾਬਾ, ਨਿੱਕਾ ਸਿੰਘ ਪੁੱਤਰ ਦਰਸ਼ਨ ਸਿੰਘ ਆਪਣੇ ਪਰਿਵਾਰ ਸਮੇਤ ਵਿਧਾਇਕ ਡਿੰਪੀ ਢਿੱਲੋਂ ਨੂੰ ਸਹਿਯੋਗ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਦਾ ਬਣਦਾ ਮਾਣ-ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਦੁੱਖ ਸਾਂਝਾ ਅਗਲੀ ਖ਼ਬਰ ਰਣਜੀਤ ਸਿੰਘ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24