11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪੁਲਿਸ ਵਲੋਂ 532 ਗ੍ਰਾਮ ਹੈਰੋਇਨ ਸਮੇਤ ਚਾਰ ਕਾਬੂ

Ad Position 21
No active advertisement
ਅਜੀਤ ਡੈਸਕ 10-04-2026
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਸੀ.ਆਈ.ਏ. ਟੀਮ ਵਲੋਂ 532 ਗ੍ਰਾਮ ਹੈਰੋਇਨ ਸਮੇਤ ਚਾਰ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਰਸ਼ਪਾਲ ਸਿੰਘ ਡੀ.ਐੱਸ.ਪੀ. (ਡੀ) ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਅਤੇ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਦੀ ਅਗਵਾਈ ਹੇਠ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਦੀ ਟੀਮ ਵਲੋਂ ਗਸ਼ਤ ਦੌਰਾਨ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਸਰਾਏਨਾਗਾ ਸੂਏ ਦੇ ਪੁਲ ਨੇੜੇ ਮੌਜੂਦ ਸੀ, ਤਾਂ ਇਕ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਚੈੱਕ ਕੀਤਾ ਗਿਆ | ਕਾਰ ਵਿਚ ਸਵਾਰ ਚਾਰ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 532 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਮਾਮਲੇ ਵਿਚ ਥਾਣਾ ਬਰੀਵਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ | ਪੁਲਿਸ ਵਲੋਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ | ਤਫ਼ਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਐਕਟ ਅਤੇ ਹੋਰ ਗੰਭੀਰ ਧਾਰਾਵਾਂ ਹੇਠ ਮੁਕੱਦਮੇ ਦਰਜ ਹਨ | ਪੁਲਿਸ ਵਲੋਂ ਹੁਣ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਤਾਰਾਂ ਦੀ ਸਪਾਰਕਿੰਗ ਕਾਰਨ ਇਕ ਏਕੜ ਕਣਕ ਸੜੀ ਅਗਲੀ ਖ਼ਬਰ ਬੱਸ ਸਟੈਂਡ ਅੱਗੇ ਨਾਜਾਇਜ਼ ਕਬਜ਼ਿਆਂ ਕਾਰਨ ਲੱਗਦਾ ਹੈ ਜਾਮ
Ad Position 24