11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਬਿਜਲੀ ਤਾਰਾਂ ਦੀ ਸਪਾਰਕਿੰਗ ਕਾਰਨ ਇਕ ਏਕੜ ਕਣਕ ਸੜੀ

Ad Position 21
No active advertisement
ਅਜੀਤ ਡੈਸਕ 10-04-2026
ਰੁਪਾਣਾ, 9 ਅਪ੍ਰੈਲ (ਜਗਜੀਤ ਸਿੰਘ)-ਖੇਤਾਂ ਵਿਚ ਨਿਕਲਦੀਆਂ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਹੋਣ ਕਰਕੇ ਇਕ ਏਕੜ ਕਣਕ ਸੜ ਕੇ ਸੁਆਹ ਹੋ ਗਈ | ਪੀੜਤ ਕਿਸਾਨ ਗੁਰਮੀਤ ਸਿੰਘ ਪੁੱਤਰ ਸਰਬਨ ਸਿੰਘ ਵਾਸੀ ਰੁਪਾਣਾ ਨੇ ਦੱਸਿਆ ਕਿ ਉਸ ਨੇ ਇਹ ਜ਼ਮੀਨ ਠੇਕੇ 'ਤੇ ਲਈ ਹੋਈ ਸੀ, ਇਸ ਉਪਰ ਦੀ 24 ਘੰਟਿਆਂ ਵਾਲੀ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ, ਜੋ ਢਿੱਲੀਆਂ ਹਨ | ਅੱਜ ਦੁਪਹਿਰ ਤਕਰੀਬਨ 2 ਵਜੇ ਇਨ੍ਹਾਂ ਉਪਰ ਪੰਛੀ ਬੈਠਣ ਕਰਕੇ ਸਪਾਰਕਿੰਗ ਹੋ ਗਈ ਤੇ ਇਨ੍ਹਾਂ ਵਿਚੋਂ ਨਿਕਲੀ ਚੰਗਿਆੜੀ ਨਾਲ ਖੇਤ ਵਿਚ ਖੜ੍ਹੀ ਕਣਕ ਨੂੰ ਅੱਗ ਲੱਗ ਗਈ | ਆਸਪਾਸ ਦੇ ਘਰਾਂ ਵਾਸੀਆ ਅਤੇ ਕਿਸਾਨਾਂ ਨੇ ਇਕੱਠੇ ਹੋ ਕੇ ਅੱਗ ਨੂੰ ਕਾਬੂ ਪਾ ਲਿਆ | ਅੱਗ ਨਾਲ ਇਕ ਏਕੜ ਕਣਕ ਸੜ ਕੇ ਸੁਆਹ ਹੋ ਗਈ | ਇਸ ਮੌਕੇ ਹਾਜ਼ਰ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਪਾਈਆਂ ਬਾਰਿਸ਼ਾਂ ਕਾਰਨ ਖੇਤਾਂ ਵਿਚ ਕਣਕ ਦਾ ਨਾੜ ਗਿੱਲਾ ਹੋਣ ਕਰਕੇ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ | ਜਾਣਕਾਰੀ ਮਿਲਣ 'ਤੇ ਸੇਤੀਆ ਪੇਪਰ ਮਿੱਲ ਰੁਪਾਣਾ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਪਹੁੰਚ ਗਈਆਂ | ਪਟਵਾਰੀ ਦਵਿੰਦਰ ਸਿੰਘ ਨੇ ਘਟਨਾ ਵਾਲੇ ਸਥਾਨ 'ਤੇ ਪਹੁੰਚ ਕੇ ਜਾਇਜ਼ਾ ਲਿਆ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਉੱਪਰ ਜ਼ਬਰੀ ਥੋਪੇ ਟੈੱਟ ਦੀ ਵਾਪਸੀ ਅਤੇ ਪੈਨਸ਼ਨ ਬਹਾਲੀ ਦੀ ਮੰਗ ਅਗਲੀ ਖ਼ਬਰ ਪੁਲਿਸ ਵਲੋਂ 532 ਗ੍ਰਾਮ ਹੈਰੋਇਨ ਸਮੇਤ ਚਾਰ ਕਾਬੂ
Ad Position 24