11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਕੱਲ੍ਹ ਦੀ ਸੰਗਰੂਰ ਰੈਲੀ 'ਚ ਭਰਵੀਂ ਸ਼ਮੂਲੀਅਤ ਦਾ ਐਲਾਨ

Ad Position 21
No active advertisement
ਅਜੀਤ ਡੈਸਕ 10-04-2026
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਪੱਬਾਂ ਭਾਰ ਹੋਈ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਅਧਿਆਪਕਾਂ ਉਪਰ ਜ਼ਬਰੀ ਟੈੱਟ ਟੈੱਸਟ ਦੀ ਬੇਲੋੜੀ ਸ਼ਰਤ ਥੋਪੀ ਜਾ ਰਹੀ | ਸਿੱਖਿਆ ਮੰਤਰੀ ਪੰਜਾਬ ਵਲੋਂ ਵੱਖ-ਵੱਖ ਸਮੇਂ 'ਤੇ ਅਧਿਆਪਕ ਜਥੇਬੰਦੀਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਵਿਚ ਮੰਨੀਆਂ ਸ਼ਰਤਾਂ ਨੂੰ ਲਾਗੂ ਕਰਨ ਦੀ ਥਾਂ ਦੁਬਾਰਾ ਫ਼ਿਰ ਅਧਿਆਪਕਾਂ ਉਪਰ ਟੈੱਟ ਦੀ ਸ਼ਰਤ ਥੋਪੀ ਜਾ ਰਹੀ ਹੈ | ਸਰਕਾਰੀ ਬੇਰੁਖ਼ੀ ਤੇ ਵਾਅਦਾਿਖ਼ਲਾਫ਼ੀ ਦੇ ਵਿਰੋਧ ਵਿਚ ਡੈਮੋਕ੍ਰੇਟਿਕ ਟੀਚਰ ਫ਼ਰੰਟ ਵਲੋਂ ਸੰਗਰੂਰ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਅਤੇ ਜ਼ਿਲ੍ਹਾ ਸਕੱਤਰ ਜੀਵਨ ਸਿੰਘ ਬਧਾਈ ਨੇ ਕਿਹਾ ਕਿ ਵੱਖ-ਵੱਖ ਸਮੇਂ ਦੌਰਾਨ ਵਿਭਾਗ ਵਿਚ ਭਰਤੀ ਹੋਏ ਅਧਿਆਪਕ ਉਸ ਸਮੇਂ ਦੀਆਂ ਸੇਵਾ ਸ਼ਰਤਾਂ ਪੂਰੀਆਂ ਕਰਕੇ ਭਰਤੀ ਹੋਏ ਹਨ, ਇਸ ਲਈ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਉਪਰ ਟੈੱਟ ਦੀ ਸ਼ਰਤ ਲਗਾਉਣਾ ਸਰਾਸਰ ਬੇਇਨਸਾਫ਼ੀ ਹੈ | ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸੇਤੀਆ, ਮੀਤ ਪ੍ਰਧਾਨ ਪਰਮਿੰਦਰ ਖੋਖਰ ਅਤੇ ਜ਼ਿਲ੍ਹਾ ਵਿੱਤ ਸਕੱਤਰ ਨੀਰਜ ਬਜਾਜ ਨੇ ਦੱਸਿਆ ਕਿ 11 ਅਪ੍ਰੈਲ ਦੀ ਸੰਗਰੂਰ ਰੈਲੀ ਮੁੱਖ ਮੰਤਰੀ ਪੰਜਾਬ ਦੇ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਅਸਲੀਅਤ ਲੋਕਾਂ ਦੀ ਕਚਹਿਰੀ ਵਿਚ ਰੱਖੇਗੀ | ਉਨ੍ਹਾਂ ਕਿਹਾ ਕਿ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ | ਅਧਿਆਪਕਾਂ ਦੇ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਨੂੰ ਬਹਾਲ ਕਰਨ ਦੀ ਥਾਂ ਅਤੇ ਡੀ.ਏ. ਦਾ ਬਕਾਇਆ ਜਾਰੀ ਕਰਨ ਦੀ ਥਾਂ ਜੁਲਾਈ 2020 ਤੋਂ ਬਾਅਦ ਭਾਰਤੀ ਹੋਏ ਅਧਿਆਪਕਾਂ ਤੇ ਮੁਲਾਜ਼ਮਾਂ ਉਪਰ ਅਧੂਰਾ ਕੇਂਦਰੀ ਤਨਖ਼ਾਹ ਕਮਿਸ਼ਨ ਜ਼ਬਰੀ ਲਾਗੂ ਕਰਕੇ ਤਨਖ਼ਾਹ ਕਟੌਤੀ ਕੀਤੀ ਜਾ ਰਹੀ ਹੈ | ਵਲੰਟੀਅਰ ਕੈਟਾਗਰੀ ਦੇ ਅਧਿਆਪਕਾਂ, ਕੰਪਿਊਟਰ ਅਧਿਆਪਕਾਂ ਅਤੇ ਐੱਨ. ਐੱਸ. ਕਿਊ. ਐੱਫ਼. ਵਾਲੇ ਅਧਿਆਪਕਾਂ ਨੂੰ ਵਿਭਾਗ ਵਿਚ ਰੈਗੂਲਰ ਕਰਨ ਦੀ ਥਾਂ ਠੇਕਾ ਸਿਸਟਮ ਤੇ ਆਊਟਸੋਰਸਿੰਗ ਦੀਆਂ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ | ਹਰ ਤਰ੍ਹਾਂ ਦੀਆਂ ਵਿਭਾਗੀ ਤਰੱਕੀਆਂ ਟੈੱਟ ਦੀ ਬੇਲੋੜੀ ਸ਼ਰਤ ਅਧੀਨ ਜਾਮ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੇ ਸਿੱਖਿਆ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਸਮੇਂ ਕੁਲਵਿੰਦਰ ਗੁਲਾਬੇਵਾਲਾ, ਚਰਨਜੀਤ ਅਟਵਾਲ, ਸੁਖਜੀਤ ਥਾਂਦੇਵਾਲਾ, ਚਮਨ ਪ੍ਰਜਾਪਤੀ, ਰਵਿੰਦਰ ਰਵੀ, ਵਰਿੰਦਰਜੀਤ ਸਿੰਘ ਬਿੱਟਾ, ਰਵੀ ਸ਼ਰਮਾ, ਰਵਿੰਦਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ ਨੇ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਅਧਿਆਪਕਾਂ ਉੱਪਰ ਜ਼ਬਰੀ ਥੋਪੇ ਟੈੱਟ ਦੀ ਵਾਪਸੀ ਅਤੇ ਪੈਨਸ਼ਨ ਬਹਾਲੀ ਦੀ ਮੰਗ
Ad Position 24