ਸਿਵਲ ਸਰਜਨ ਵਲੋਂ ਸਿਹਤ ਸਟਾਫ਼ ਨਾਲ ਮੀਟਿੰਗ
ਅਜੀਤ ਡੈਸਕ
10-04-2026
ਉਨ੍ਹਾਂ ਵਲੋਂ ਮੀਟਿੰਗ ਵਿਚ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗਰਾਮਾਂ ਤੇ ਸਿਹਤ ਸਕੀਮਾਂ ਸੰਬੰਧੀ ਵਿਚਾਰ-ਵਟਾਂਦਰਜਾ ਕੀਤਾ ਗਿਆ ਅਤੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ | ਇਸ ਸਮੇਂ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਸਾਰੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ ਅਤੇ ਇਨਾਂ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਸਾਰੀਆਂ ਸਕੀਮਾਂ ਦੇ ਮਿੱਥੇ ਟੀਚੇ ਪ੍ਰਾਪਤ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ | ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਬਣਾਉਣ ਲਈ ਉਪਰਾਲੇ ਕੀਤੇ ਜਾਣ, ਤਾਂ ਜੋ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਸਕਣ | ਇਸ ਸਮੇਂ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਸੁਮਿਤ ਸ਼ਰਮਾ ਏ.ਸੀ.ਐੱਫ਼.ਏ., ਲਾਲ ਚੰਦ ਮਾਸ ਮੀਡੀਆ ਅਤੇ ਦਫ਼ਤਰ ਸਿਵਲ ਸਿਵਲ ਸਰਜਨ ਸਟਾਫ ਹਾਜ਼ਰ ਸੀ |