11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੜਿ੍ਹਆਂ ਤੇ ਬਾਰਿਸ਼ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਸੰਧੂ, ਸ਼ਰਮਾ

Ad Position 21
No active advertisement
ਅਜੀਤ ਡੈਸਕ 10-04-2026
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲਗਾਤਾਰ ਮੌਸਮ ਦੀ ਚੱਲ ਰਹੀ ਖ਼ਰਾਬੀ ਤੇ ਕਈ ਪਿੰਡਾਂ ਵਿਚ ਹੋਈ ਭਾਰੀ ਗੜ੍ਹੇਮਾਰੀ ਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫ਼ਸਲ ਤੋਂ ਇਲਾਵਾ ਸਰ੍ਹੋਂ ਦੀ ਫ਼ਸਲ ਤੇ ਬਾਗਾਂ ਦਾ ਵੱਡਾ ਨੁਕਸਾਨ ਹੋਇਆ ਹੈ | ਬਹੁਤ ਥਾਵਾਂ 'ਤੇ ਕਣਕ ਦੀ ਫ਼ਸਲ ਬਿਲਕੁਲ ਤਬਾਹ ਕਰ ਦਿੱਤੀ ਗਈ ਹੈ ਤੇ ਕਿੰਨੂਆਂ ਦੇ ਬੂਟਿਆਂ ਨੂੰ ਲੱਗੇ ਫ਼ਲ ਝੜ ਗਏ ਹਨ | ਇਹ ਪ੍ਰਗਟਾਵਾ 'ਅਜੀਤ' ਨਾਲ ਗੱਲਬਾਤ ਕਰਦਿਆਂ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ ਨੇ ਕੀਤਾ | ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਆਰਥਿਕ ਸੰਕਟ ਵਿਚੋਂ ਗੁਜ਼ਰ ਰਹੀ ਕਿਸਾਨੀ ਨੂੰ ਇਸ ਕੁਦਰਤੀ ਮਾਰ ਨਾਲ ਵੱਡਾ ਨੁਕਸਾਨ ਪਹੁੰਚਿਆ ਹੈ | ਕਈ ਥਾਵਾਂ 'ਤੇ ਪਸ਼ੂਆਂ ਦੇ ਚਾਰਾ ਵੀ ਬਿਲਕੁਲ ਖ਼ਤਮ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦੇਣਾ ਚਾਹੀਦਾ ਹੈ ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ | ਇਸ ਤੋਂ ਇਲਾਵਾ ਮਜ਼ਦੂਰ ਪਰਿਵਾਰਾਂ ਨੂੰ ਵੀ ਸਹਾਇਤਾ ਰਾਸ਼ੀ ਦੇਣੀ ਚਾਹੀਦੀ ਹੈ | ਇਸ ਮੌਕੇ ਕਾਂਗਰਸੀ ਆਗੂ ਗੁਰਲਾਲ ਸਿੰਘ ਲਾਡੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਸਿਹਤ ਸਟਾਫ਼ ਨਾਲ ਮੀਟਿੰਗ
Ad Position 24