11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਭਾਈ ਘਨੱ੍ਹਈਆ ਸਿੱਖਿਆ ਸੁਸਾਇਟੀ ਨੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

Ad Position 21
No active advertisement
ਅਜੀਤ ਡੈਸਕ 10-04-2026
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਭਾਈ ਘਨੱ੍ਹਈਆ ਸਿੱਖਿਆ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਜੱਸੇਆਣਾ ਵਿਚ ਕਾਪੀਆਂ, ਪੈਨਸਿਲਾਂ, ਪੈਨ ਵੰਡੇ ਗਏ | ਇਸ ਮੌਕੇ ਅਧਿਆਪਕ ਗੁਰਬਿੰਦਰ ਸਿੰਘ ਨੰਢਾ ਵਲੋਂ ਸਾਰੇ ਸੁਸਾਇਟੀ ਮੈਂਬਰਾਂ ਨੂੰ ਜੀ ਆਇਆ ਕਿਹਾ ਗਿਆ | ਸਾਰੇ ਸਟਾਫ਼ ਵਲੋਂ ਸੁਸਾਇਟੀ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਘਨੱਈਆ ਸਿੱਖਿਆ ਸੁਸਾਇਟੀ (ਰਜਿ.) ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗੁਰਟੇਕ ਸਿੰਘ, ਸਕੱਤਰ ਕੁਲਦੀਪ ਸਿੰਘ, ਖ਼ਜ਼ਾਨਚੀ ਸਵਰਾਜ ਸਿੰਘ, ਸਲਾਹਕਾਰ ਬਲਰਾਜ ਸਿੰਘ ਲੰਬੀਢਾਬ (ਰਿਟਾ. ਡੀ.ਪੀ.ਈ.), ਯੁਵਕ ਸੇਵਾਵਾਂ ਕਲੱਬ ਪਿੰਡ ਲੰਡੇਰੋਡੇ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸੂ, ਮੀਤ ਪ੍ਰਧਾਨ ਗੁਰਕੀਰਤ ਸਿੰਘ, ਸੀ.ਐੱਚ.ਟੀ. ਸਾਹਿਬ ਸਿੰਘ, ਸ਼ਮਸ਼ੇਰ ਸਿੰਘ ਨਵਨੀਤ ਕੌਰ, ਸਲਵਿੰਦਰ ਕੌਰ, ਜਯੋਤੀ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਕੌਰ ਨੂਰਪੁਰ ਕਿ੍ਪਾਲਕੇ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ
Ad Position 24