11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪਰਮਜੀਤ ਕੌਰ ਨੂਰਪੁਰ ਕਿ੍ਪਾਲਕੇ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 10-04-2026
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਅੰਮਿ੍ਤਪਾਲ ਸਿੰਘ ਤੇ ਹਿੰਮਤਪਾਲ ਸਿੰਘ ਦੇ ਸਤਿਕਾਰਯੋਗ ਮਾਤਾ, ਰਾਜਬੀਰ ਸਿੰਘ ਔਲਖ ਦੇ ਭਰਜਾਈ, ਐਡਵੋਕੇਟ ਅਮਰਜੀਤ ਸਿੰਘ ਮਨੇਸ ਚੜੇਵਾਨ ਦੇ ਭੈਣ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਮਨਿੰਦਰ ਸਿੰਘ ਮਨੀ ਚੜੇਵਾਨ ਦੇ ਭੂਆ ਜੀ ਸਰਦਾਰਨੀ ਪਰਮਜੀਤ ਕੌਰ ਧਰਮਪਤਨੀ ਹਰਜਿੰਦਰ ਸਿੰਘ ਔਲਖ ਵਾਸੀ ਪਿੰਡ ਨੂਰਪੁਰ ਕਿ੍ਪਾਲਕੇ ਪਿਛਲੇ ਦਿਨੀਂ ਸਦੀਂਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਸ਼ਿਵ ਸ਼ਕਤੀ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਇਲਾਕਾ ਤੇ ਪਿੰਡ ਵਾਸੀਆਂ ਨੇ ਸ਼ਾਮਿਲ ਹੋ ਕੇ ਮਾਤਾ ਪਰਮਜੀਤ ਕੌਰ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਭਾਈ ਸੇਵਾ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ ਸੋਥਾ, ਸੀਨੀਅਰ ਅਕਾਲੀ ਆਗੂ ਨਰਦੇਵ ਸਿੰਘ ਬੌਬੀ ਮਾਨ ਤੇ ਹੋਰਾਂ ਵਲੋਂ ਭੇਜੇ ਸ਼ੋਕ ਮਤੇ ਪੜ੍ਹੇ ਗਏ | ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਆਮ ਆਦਮੀ ਪਾਰਟੀ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਸ਼ਰਨਜੀਤ ਸਿੰਘ ਸੰਧੂ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ, ਸਿਮਰਜੀਤ ਸਿੰਘ ਭੀਨਾ ਬਰਾੜ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੀਨੀਅਰ ਆਗੂ, ਭਿੰਦਰ ਸ਼ਰਮਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਗੁਰਦਾਸ ਗਿਰਧਰ ਸਾਬਕਾ ਸੂਬਾ ਜਨਰਲ ਸਕੱਤਰ ਕਾਂਗਰਸ, ਰਵੀ ਬਾਂਸਲ, ਸੁਖਜਿੰਦਰ ਸਿੰਘ ਬਬਲੂ ਬਰਾੜ ਆਗੂ ਆਮ ਆਦਮੀ ਪਾਰਟੀ, ਪਰਮਪਾਲ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਸ਼ਿਵਰਾਜ ਸਿੰਘ ਰਾਜ ਚਹਿਲ, ਮਲਕੀਤ ਸਿੰਘ ਭੁੱਲਰ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਵਿਨੋਦ ਗਗਨੇਜਾ, ਗੁਰਲਾਲ ਸਿੰਘ ਲਾਡੀ ਸਾਬਕਾ ਸਰਪੰਚ ਮਾਂਗਟਕੇਰ, ਵਿੱਕੀ ਕੁਮਾਰ ਡਮੋਲੀਆ ਹਲਕਾ ਇੰਚਾਰਜ ਮੀਡੀਆ ਵਿੰਗ 'ਆਪ', ਪਿੰਡ ਨੂਰਪੁਰ ਕਿ੍ਪਾਲਕੇ ਦੀ ਪੰਚਾਇਤ ਤੇ ਪਿੰਡ ਵਾਸੀ, ਸ਼ਹਿਰੀ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ੇਰ ਸਿੰਘ ਘੁਬਾਇਆ ਵਲੋਂ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਭਾਈ ਘਨੱ੍ਹਈਆ ਸਿੱਖਿਆ ਸੁਸਾਇਟੀ ਨੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ
Ad Position 24