11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਡਾ. ਨਵਜੋਤ ਕੌਰ ਸਿੱਧੂ ਵਲੋਂ ਨਵੀਂ ਸਿਆਸੀ ਪਾਰਟੀ ਬਣਾਉਣਾ ਉਨ੍ਹਾਂ ਦਾ ਲੋਕਤੰਤਰੀ ਹੱਕ-ਡਾ. ਬਲਜੀਤ ਕੌਰ ੇ

Ad Position 21
No active advertisement
ਅਜੀਤ ਡੈਸਕ 10-04-2026
ਮਲੋਟ, 9 ਅਪ੍ਰੈਲ (ਅਜਮੇਰ ਸਿੰਘ ਬਰਾੜ)-ਡਾ. ਨਵਜੋਤ ਕੌਰ ਸਿੱਧੂ ਵਲੋਂ ਨਵੀਂ ਸਿਆਸੀ ਪਾਰਟੀ ਬਣਾਉਣ ਤੇ ਅਫੀਮ ਦੀ ਖੇਤੀ ਦੀ ਵਕਾਲਤ ਕਰਨ ਸੰਬੰਧੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡਾ ਲੋਕਤੰਤਰ ਇਹ ਹੱਕ ਦਿੰਦਾ ਹੈ ਕਿ ਕੋਈ ਵੀ ਵਿਅਕਤੀ ਨਵੀਂ ਪਾਰਟੀ ਬਣਾ ਸਕਦਾ ਹੈ, ਇਸ ਲਈ ਨਵਜੋਤ ਕੌਰ ਸਿੱਧੂ ਵਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕੀਤੀ ਗਈ ਹੈ | ਇਕ ਹੋਰ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਨੇ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਵਲੋਂ ਅਫੀਮ ਦੀ ਖੇਤੀ ਕਰਨ ਸੰਬੰਧੀ ਵੀ ਉਨ੍ਹਾਂ ਦੀ ਆਪਣੀ ਨਿੱਜੀ ਸੋਚ ਹੈ | ਡਾ. ਬਲਜੀਤ ਕੌਰ ਨੇ ਮਾਣਯੋਗ ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ 30 ਜੂਨ 2026 ਤੱਕ ਮੁਲਾਜ਼ਮਾਂ ਦਾ ਬਕਾਇਆ ਦੇਣ ਦੇ ਹੁਕਮਾਂ ਸੰਬੰਧੀ ਕੀਤੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਹ ਇਕ ਖ਼ੁਦ ਮੁਲਾਜ਼ਮ ਰਹੇ ਹਨ ਤੇ ਹੁਣ ਇਸ ਸੰਬੰਧੀ ਬਣੀ ਕਮੇਟੀ ਦੀ ਮੈਂਬਰ ਹੋਣ ਨਾਤੇ ਮੁਲਾਜ਼ਮਾਂ ਦੇ ਹੱਕ ਵਿਚ ਇਕ ਚੰਗੇ ਵਕੀਲ ਵਜੋਂ ਭੂਮਿਕਾ ਨਿਭਾਉਣਗੇ ਤੇ ਮੁਲਾਜ਼ਮਾਂ ਨੂੰ ਨਿਰਾਸ਼ ਨਹੀਂ ਹੋਣ ਦੇਵਾਂਗੇ ਅਤੇ ਜਲਦੀ ਹੀ ਉਨ੍ਹਾਂ ਦੇ ਮਸਲੇ ਹੱਲ ਕਰਨਗੇ | ਇਕ ਹੋਰ ਸਵਾਲ ਕਿ ਵਿਰੋਧੀ ਧਿਰ ਕਹਿ ਰਹੀ ਹੈ ਕਿ ਪੰਜਾਬ ਸਰਕਾਰ ਦਾ ਖ਼ਜ਼ਾਨਾ ਖ਼ਾਲੀ ਹੈ, ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕੋਲ ਕੋਈ ਮੁੱਦਾ ਹੀ ਨਹੀਂ ਹੈ, ਸਗੋਂ ਉਹ ਅਜਿਹੀਆਂ ਬੇਲੋੜੀਆਂ ਗੱਲਾਂ ਕਰਕੇ ਹੀ ਸਮਾਂ ਬਤੀਤ ਕਰ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਹਰ ਖੇਤਰ ਵਿਚ ਭਾਵੇਂ ਉਹ ਵਿਕਾਸ ਕਾਰਜ ਜਾਂ ਕੋਈ ਹੋਰ ਖੇਤਰ ਆਪਣੇ ਪੂਰੇ ਬਣਦੇ ਫ਼ਰਜ਼ ਨਿਭਾਅ ਰਹੀ ਹੈ ਅਤੇ ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਤੁਰ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜਨਗਣਨਾ 2027 ਸੰਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਰੋਜ਼ਾ ਟ੍ਰੇਨਿੰਗ ਮੁਕੰਮਲ ਅਗਲੀ ਖ਼ਬਰ ਸ਼ੇਰ ਸਿੰਘ ਘੁਬਾਇਆ ਵਲੋਂ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24