11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਨਵੇਂ ਆਏ ਡਿਪਟੀ ਕਮਿਸ਼ਨਰ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 10-04-2026
ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਅਮਿਤ ਕੁਮਾਰ ਪੰਚਾਲ ਆਈ.ਏ.ਐੱਸ. ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਣ 'ਤੇ ਫ਼ੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ | ਦੱਸਣਯੋਗ ਹੈ ਕਿ ਅਮਿਤ ਕੁਮਾਰ ਪੰਚਾਲ ਪਹਿਲਾਂ ਜ਼ਿਲ੍ਹਾ ਕਪੂਰਥਲਾ ਵਿਚ ਬਤੌਰ ਡਿਪਟੀ ਕਮਿਸ਼ਨਰ ਆਪਣੀ ਭੂਮਿਕਾ ਨਿਭਾ ਚੁੱਕੇ ਹਨ | ਯੂਨੀਅਨ ਦੇ ਆਗੂਆਂ ਵਲੋਂ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੂੰ ਆਪਣੇ ਵਲੋਂ ਪੂਰਨ ਸਹਿਯੋਗ ਤੇ ਦਫ਼ਤਰੀ ਕੰਮ ਨੂੰ ਪੂਰੀ ਲਗਨ ਨਾਲ ਕਰਨ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਸੁਰਿੰਦਰ ਕੁਮਾਰ ਪੀ.ਏ., ਭੋਲਾ ਰਾਮ, ਹਰੀਸ਼ ਕੁਮਾਰ, ਰਾਕੇਸ਼ ਕੁਮਾਰ, ਹਰਬੰਸ ਸਿੰਘ, ਜਸਵੀਰ ਕੌਰ, ਨੇਹਾ, ਸੁਖਪਾਲ ਕੌਰ ਆਦਿ ਕਰਮਚਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੋ੍ਰਗਰਾਮ ਮੈਨੇਜਰ ਸੁਖਵਿੰਦਰ ਚੱਠਾ ਨੇ ਸ੍ਰੀ ਮੁਕਤਸਰ ਸਾਹਿਬ ਦਾ ਵਾਧੂ ਚਾਰਜ ਸੰਭਾਲਿਆ ਅਗਲੀ ਖ਼ਬਰ ਸੁਰੱਖਿਆ ਕਾਰਨਾਂ ਕਰਕੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਨੂੰ ਚੰਡੀਗੜ੍ਹ ਸ਼ਿਫਟ ਕਰਨ 'ਤੇ ਪੀੜਤ ਪਰਿਵਾਰ ਨਾਰਾਜ਼
Ad Position 24