ਸ੍ਰੀ ਮੁਕਤਸਰ ਸਾਹਿਬ, 9 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਅਗਜੈਕਟਿਵ ਮੀਟਿੰਗ ਜੋਗਿੰਦਰ ਸਿੰਘ ਮੱਲਣ ਮੰਡਲ ਪ੍ਰਧਾਨ ਦੀ ਅਗਵਾਈ ਵਿਚ ਹੋਈ | ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਵਿਛੜੇ ਹੋਏ ਸਾਥੀਆਂ ਨੂੰੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਮੰਡਲ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਨੇ ਬੀਤੇ ਦਿਨੀਂ ਹੋਈ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੀ ਜਾਣਕਾਰੀ ਸਾਂਝੀ ਕੀਤੀ | ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਲਾਗੂ ਕਰਨ ਦੀ ਤਿਆਰੀ ਕੀਤੀ ਗਈ ਅਤੇ 10 ਅਪ੍ਰੈਲ ਨੂੰ ਅਲਾਈਵ ਸਰਟੀਫ਼ਿਕੇਟ ਆਨਲਾਈਨ ਲਾਜ਼ਮੀ ਦੀ ਥਾਂ ਆਪਸ਼ਨਲ ਕਰਵਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਮੰਡਲ ਦਫ਼ਤਰ ਅੱਗੇ ਧਰਨਾ ਲਗਾਉਣ ਦੀ ਤਿਆਰੀ ਕੀਤੀ ਗਈ | ਇਸ ਤੋਂ ਇਲਾਵਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨਜਮੈਟ ਪੈਨਸ਼ਨਰਾਂ ਦੀਆਂ ਮੰਗਾਂ ਨਹੀਂ ਮੰਨ ਰਹੀ, ਜਿਸ ਕਰਕੇ ਪੈਨਸ਼ਨਰਾ ਵਿਚ ਭਾਰੀ ਰੋਸ ਹੈ | ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਧੋਖਾ ਕੀਤਾ ਹੈ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਮੁੱਕਰ ਰਹੀ ਹੈ | ਤਨਖ਼ਾਹ ਕਮਿਸ਼ਨ ਦੀਆ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ | ਉਲਟਾ ਮੁਲਾਜ਼ਮਾਂ ਪ੍ਰਤੀ ਗ਼ਲਤ ਸ਼ਬਦਾਵਲੀ ਵਰਤੀ, ਜਿਸ ਦੀ ਪੈਨਸ਼ਨਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਸ੍ਰੀ ਮੁਕਤਸਰ ਸਾਹਿਬ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਇਸ ਕਰਕੇ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਆਪਣੀਆਂ ਮੰਗਾਂ ਮੰਨਵਾਉਣ ਲਈ 18 ਅਪ੍ਰੈਲ ਨੂੰ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅੱਗੇ ਲੁਧਿਆਣਾ ਵਿਖੇ ਸੂਬਾ ਪੱਧਰੀ ਲਾਮਿਸਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਜੇਕਰ ਪੰਜਾਬ ਸਰਕਾਰ ਨੇ ਫ਼ਿਰ ਵੀ ਮੰਗਾਂ ਲਾਗੂ ਨਾ ਕੀਤੀਆਂ, ਤਾਂ ਇਸ ਤੋਂ ਤਿੱਖੇ ਸ਼ੰਘਰਸ ਕੀਤੇ ਜਾਣਗੇ ਅਤੇ ਸਰਕਾਰ ਨੂੰ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਸਬਕ ਸਿਖਾਇਆ ਜਾਵੇਗਾ | ਇਸ ਮੌਕੇ ਬੂਟਾ ਸਿੰਘ ਹਰਾਜ, ਜਰਨੈਲ ਸਿੰਘ, ਅਮਰਜੀਤ ਪਾਲ ਸ਼ਰਮਾ, ਸਿਵਦੀਪ ਸਿੰਘ ਬਰਾੜ, ਭਜਨ ਸਿੰਘ, ਮੇਜਰ ਸਿੰਘ, ਵਿਜੇ ਸੋਈ, ਜੰਗੀਰ ਸਿੰਘ, ਸੁਰਿੰਦਰ ਸਿੰਘ ਅਤੇ ਰਾਮ ਸਰਨ ਹਾਜ਼ਰ ਸਨ |