ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵਲੋਂ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 80 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਇਲਾਕੇ ਵਿਚ ਗਸ਼ਤ ਕਰ ਰਹੇ ਸਨ | ਇਸ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਸ ਦੀ ਜੀਨ ਦੀ ਪੈਂਟ ਦੀ ਖੱਬੀ ਜੇਬ ਵਿਚੋਂ 120 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ, ਜਦਕਿ ਸੱਜੀ ਜੇਬ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਵਿਚ 80 ਗ੍ਰਾਮ ਅਫੀਮ ਬਰਾਮਦ ਹੋਈ, ਜਿਸ ਨੂੰ ਪੁਲਿਸ ਵਲੋਂ ਕਬਜ਼ੇ ਵਿਚ ਲੈ ਲਿਆ ਗਿਆ | ਦੋਸ਼ੀ ਦੀ ਪਛਾਣ ਗੁਰਮੇਜ ਸਿੰਘ ਵਾਸੀ ਸੋਹਣਗੜ੍ਹ ਰੱਤੇਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਹਾਲ ਆਬਾਦ ਕਬਰਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ | ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |