28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮਲਕੀਤ ਸਿੰਘ ਭੋਲਾ ਖੁਰਮੀ ਤੇ ਡਾ. ਅਰਸ਼ਦੀਪ ਸਿੰਘ ਦਾ ਕਲੱਬ ਵਲੋਂ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 13-04-2026
ਕੋਟਕਪੂਰਾ, 12 ਅਪੈ੍ਰਲ (ਮੋਹਰ ਸਿੰਘ ਗਿੱਲ)-ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸਰਗਰਮ ਮੈਂਬਰ ਦਰਸ਼ਨ ਸਿੰਘ ਆਰੇਵਾਲਾ ਦੇ ਹੋਣਹਾਰ ਬੇਟੇ ਅਰਸ਼ਦੀਪ ਸਿੰਘ ਦੇ ਸਰਕਾਰੀ ਡਾਕਟਰ ਬਣਨ ਦੀ ਖੁਸ਼ੀ 'ਚ ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਤੇ ਜਨਰਲ ਸਕੱਤਰ ਪੋ੍ਰ ਐਚ.ਐਸ.ਪਦਮ ਦੀ ਅਗਵਾਈ ਹੇਠ ਰੱਖੇ ਗਏ ਸਨਮਾਨ ਸਮਾਗਮ ਮੌਕੇ ਡਾ. ਅਰਸ਼ਦੀਪ ਸਿੰਘ ਤੇ ਪ੍ਰਸਿੱਧ ਸਮਾਜ ਸੇਵੀ ਮਲਕੀਤ ਸਿੰਘ ਭੋਲਾ ਖੁਰਮੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ, ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਤੇ ਕੌਂਸਲਰ ਸਿਮਰਨਜੀਤ ਸਿੰਘ ਨੇ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ | ਜਸਕਰਨ ਸਿੰਘ ਭੱਟੀ, ਸੁਰਿੰਦਰ ਸਿੰਘ ਸਦਿਉੜਾ, ਮੁਖਤਿਆਰ ਸਿੰਘ ਮੱਤਾ ਅਤੇ ਓਮ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਡਾ ਅਰਸ਼ਦੀਪ ਸਿੰਘ ਦੀ ਆਪਣੇ ਸ਼ਹਿਰ ਵਿਚ ਹੀ ਨਿਯੁਕਤੀ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਫਾਇਦਾ ਮਿਲੇਗਾ, ਉੱਥੇ ਨਵੀਂ ਉਮਰ ਦੇ ਲੜਕੇ-ਲੜਕੀਆਂ ਨੂੰ ਪੇ੍ਰਰਨਾ ਮਿਲਣੀ ਵੀ ਸੁਭਾਵਿਕ ਹੈ | ਇਸ ਮੌਕੇ ਡਾ. ਦੇਵ ਰਾਜ, ਅਨੰਤਦੀਪ ਸਿੰਘ ਰੋਮਾ ਬਰਾੜ, ਮਾਸਟਰ ਬਲਵਿੰਦਰ ਸਿੰਘ ਸਿੱਧੂ, ਡਾ. ਰਵਿੰਦਰਪਾਲ ਕੋਛੜ, ਜਗਸੀਰ ਸਿੰਘ ਖਾਰਾ, ਸੁਨੀਲ ਕੁਮਾਰ ਬਿੱਟਾ ਗਰੋਵਰ, ਮਨਜੀਤ ਗੋਇਲ ਨੀਟੀ, ਡਾ ਪ੍ਰੀਤਮ ਸਿੰਘ ਛੋਕਰ, ਤੇਜ ਪ੍ਰਤਾਪ ਸਿੰਘ ਜੋੜਾ, ਜਸਪਾਲ ਸਿੰਘ ਲਾਟਾ, ਗੁਰਚਰਨ ਸਿੰਘ ਬੱਬੂ, ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਅਤੇ ਸਰਪੰਚ ਜੋਗਿੰਦਰ ਸਿੰਘ ਸੂਰਘੁਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਮਝੈਲ ਵਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਿੱਟੂ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਨਵੀਂ ਕਾਰਜਕਰਨੀ ਦਾ ਐਲਾਨ
Ad Position 24