28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅੱਠਵੀਂ ਦੀ ਪ੍ਰੀਖਿਆ 'ਚ ਫ਼ਰੀਦਕੋਟ ਦੀਆਂ ਅੱਵਲ ਰਹੀਆਂ ਵਿਦਿਆਰਣਾਂ ਮੁੱਖ ਮੰਤਰੀ ਪੰਜਾਬ ਵਲੋਂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 13-04-2026
ਫ਼ਰੀਦਕੋਟ, 12 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਕੱਲ੍ਹ ਐਲਾਨੇ ਗਏ 8ਵੀਂ ਜਮਾਤ ਦੇ ਨਤੀਜਿਆਂ ਵਿਚ ਫ਼ਰੀਦਕੋਟ ਜ਼ਿਲ੍ਹੇ ਦੀ ਝੰਡੀ ਰਹੀ ਹੈ | ਜ਼ਿਲ੍ਹੇ ਦੀਆਂ ਧੀਆਂ ਨੇ ਪਹਿਲੇ ਤਿੰਨਾਂ 'ਚੋਂ 2 ਸਥਾਨ ਹਾਸਿਲ ਕਰਕੇ ਪੂਰੇ ਜ਼ਿਲ੍ਹੇ ਦਾ ਨਾਂਅ ਸੂਬੇ ਭਰ ਵਿਚ ਉੱਚਾ ਕੀਤਾ ਹੈ | ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਜ਼ਿਲ੍ਹਾ ਫ਼ਰੀਦਕੋਟ ਦੀ ਵਿਦਿਆਰਥਣ ਤਮੰਨਾ ਨੇ 600 'ਚੋਂ 600 ਅੰਕ ਹਾਸਿਲ ਕਰਕੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਜਦਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫ਼ਰੀਦਕੋਟ) ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ 600 ਵਿਚੋਂ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇੰਨ੍ਹਾਂ ਨਤੀਜਿਆਂ 'ਚ ਫ਼ਰੀਦਕੋਟ ਜ਼ਿਲ੍ਹੇ ਦੇ ਹਿੱਸੇ ਇਕ ਹੋਰ ਵੱਕਾਰੀ ਸਨਮਾਨ ਆਇਆ ਹੈ ਕਿਉਂਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਬੋਰਡ ਵਿਚ ਜਾਰੀ ਮੈਰਿਟ ਸੂਚੀ ਵਿਚ ਸਭ ਤੋਂ ਵੱਧ 19 ਸਥਾਨ ਪ੍ਰਾਪਤ ਕੀਤੇ ਹਨ ਜੋ ਕਿ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਵੱਧ ਹਨ | ਫ਼ਰੀਦਕੋਟ ਦੀਆਂ ਇਨ੍ਹਾਂ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵਲੋਂ ਕੀਤੀ ਗਈ | ਮੁੱਖ ਮੰਤਰੀ ਵਲੋਂ ਨਾ ਸਿਰਫ ਇਨ੍ਹਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ, ਸਗੋਂ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਗਈਆਂ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਵੀ ਇਨ੍ਹਾਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਭਵਿੱਖ ਦੀ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ | ਉਨ੍ਹਾਂ ਆਸ ਜਤਾਈ ਕਿ ਇਨ੍ਹਾਂ ਵਿਦਿਆਰਥਣਾਂ ਦੀ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਰਾਹ ਦਸੇਰਾ ਸਾਬਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਮਝੈਲ ਵਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ
Ad Position 24