ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਦੀ ਮੀਟਿੰਗ
ਅਜੀਤ ਡੈਸਕ
13-04-2026
ਸ੍ਰੀ ਮੁਕਤਸਰ ਸਾਹਿਬ, 12 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਸ਼ੂਟਿੰਗ ਬਾਲ ਖ਼ੇਡ ਨੂੰ ਉਚਾਈਆਂ 'ਤੇ ਲਿਜਾਣ ਅਤੇ ਖ਼ਿਡਾਰੀਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਦੇ ਮੱਦੇਨਜ਼ਰ ਪੰਜਾਬ ਸ਼ੂਟਿੰਗ ਬਾਲ ਐਸੋਸੀਏਸ਼ਨ ਵਲੋਂ ਅੱਜ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਇਹ ਮੀਟਿੰਗ ਪ੍ਰਧਾਨ ਭਾਈ ਰਸਬੀਰ ਸਿੰਘ, ਚੇਅਰਮੈਨ ਮੋਹਕਮ ਸਿੰਘ ਸੰਧੂ ਅਤੇ ਸਕੱਤਰ ਲਖਵਿੰਦਰ ਸਿੰਘ ਲਹਿਰੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਖ਼ੇਡ ਦੇ ਸਰਬਪੱਖੀ ਵਿਕਾਸ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਖਾਸ ਤੌਰ 'ਤੇ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਨੌਜਵਾਨ ਖ਼ਿਡਾਰੀਆਂ ਨੂੰ ਵਧੀਆ ਮੌਕੇ ਮਿਲਣ ਲਈ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਉੱਚ ਪੱਧਰੀ ਟੂਰਨਾਮੈਂਟ ਕਰਵਾਏ ਜਾਣ | ਫੈਡਰੇਸ਼ਨ ਦੇ ਸਹਿਯੋਗ ਨਾਲ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਹੂਲਤਾਂ ਵਿਚ ਸੁਧਾਰ ਲਈ ਵੀ ਯੋਜਨਾਵਾਂ 'ਤੇ ਚਰਚਾ ਕੀਤੀ ਗਈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ਼ਾਮਜੀਤ ਸਿੰਘ ਸੰਧੂ, ਕੈਸ਼ੀਅਰ ਦੀਪ ਬਰਾੜ, ਹਰਿੰਦਰ ਸਿੰਘ ਹੈਪੀ, ਸੁਰਜੀਤ ਸਿੰਘ ਮਹਿਤਾ, ਦੀਪ ਬਰਾੜ ਐਡਵੋਕੇਟ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ |