ਗਿੱਦੜਬਾਹਾ, 12 ਅਪ੍ਰੈਲ (ਪਰਮਜੀਤ ਸਿੰਘ ਥੇੜੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਦੌਰਾਨ ਡੀ.ਏ.ਵੀ ਵੈਸ਼ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਵੰਸ਼ ਨੇ 96.6 ਫੀਸਦੀ ਅੰਕ ਪ੍ਰਾਪਤ ਕਰਦੇ ਪਹਿਲਾ, ਊਸ਼ਾ ਨੇ 94.5 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਪ੍ਰਭਜੋਤ ਕੌਰ ਨੇ 91.6 ਫੀਸਦੀ ਅੰਕ ਪ੍ਰਾਪਤ ਕਰਦੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਪਿ੍ੰਸੀਪਲ ਮੀਨੂੰ ਸ਼ਰਮਾ ਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਤੇ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |