ਮਲੋਟ, 12 ਅਪ੍ਰੈਲ (ਪਾਟਿਲ)-ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਹੇਠ ਸਮਾਜ ਸੇਵੀ ਸੰਸਥਾ ਵਲੋਂ ਗੁਰੂ ਗੋਬਿੰਦ ਸਟੱਡੀ ਸਰਕਲ, ਗੁਰੂ ਘਰ ਦੀ ਕਮੇਟੀ ਤੇ ਸੰਗਤ ਦੇ ਸਹਿਯੋਗ ਨਾਲ ਪਿੰਡ ਬਹਾਵਵਾਲਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ, ਲੰਬੀ ਬਲਾਕ ਦੇ ਕੋਆਰਡੀਨੇਟਰ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਤੇ ਰਵਿੰਦਰ ਸ਼ਰਮਾ ਪੁਲਿਸ ਇੰਸਪੈਕਟਰ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਕੈਂਪ ਦੌਰਾਨ ਡਾ. ਸੰਦੀਪ ਗੁਪਤਾ ਦੀ ਟੀਮ ਵਲੋਂ ਮਰੀਜ਼ਾਂ ਦੀ ਤਸੱਲੀਬਖ਼ਸ਼ ਜਾਂਚ ਕੀਤੀ ਗਈ | ਵੱਡੀ ਗਿਣਤੀ ਵਿਚ ਲੋਕਾਂ ਨੇ ਕੈਂਪ ਦਾ ਲਾਭ ਲਿਆ | ਕੁੱਲ 360 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 60 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆਂ ਗਿਆ | ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਪਹਿਲੇ 30 ਮਰੀਜ਼ਾਂ ਦੇ ਆਪ੍ਰੇਸ਼ਨ 16 ਅਪ੍ਰੈਲ ਨੂੰ ਏਕਜੋਤ ਹਸਪਤਾਲ, ਅਬੋਹਰ ਵਿਖੇ ਕੀਤੇ ਜਾਣਗੇ, ਜਦਕਿ ਬਾਕੀ ਮਰੀਜ਼ਾਂ ਦੇ ਆਪ੍ਰੇਸ਼ਨ 30 ਅਪ੍ਰੈਲ ਨੂੰ ਕਰਵਾਏ ਜਾਣਗੇ | ਇਸ ਮੌਕੇ ਗੁਰਦੀਪ ਸਿੰਘ ਨੰਬਰਦਾਰ, ਬਾਬਾ ਅਵਤਾਰ ਸਿੰਘ, ਪ੍ਰਧਾਨ ਨੱਥਾ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਵਾਲੀਆ, ਪ੍ਰਧਾਨ ਰਾਮ ਸਿੰਘ, ਪ੍ਰਧਾਨ ਹਰਭਜਨ ਸਿੰਘ, ਜਸਵਿੰਦਰ ਸਿੰਘ ਸੰਧੂ, ਜੱਜਵੀਰ ਸਿੰਘ ਸਮਾਜ ਸੇਵਕ, ਜਗਸੀਰ ਸਿੰਘ, ਡਾ. ਨਿਰਮਲ ਸਿੰਘ, ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਆਦਿ ਹਾਜ਼ਰ ਸਨ |