27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਰੈਸਲਰ ਰਾਜਵੀਰ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ

Ad Position 21
No active advertisement
ਅਜੀਤ ਡੈਸਕ 13-04-2026
ਗਿੱਦੜਬਾਹਾ, 12 ਅਪ੍ਰੈਲ (ਪਰਮਜੀਤ ਸਿੰਘ ਥੇੜੀ)-ਆਨੰਦ ਭਾਰਤੀ ਕੁਸ਼ਤੀ ਮਹਾਸੰਘ ਵਲੋਂ ਭਿਲਾਈ (ਛੱਤੀਸਗੜ੍ਹ) ਵਿਖੇ ਕਰਵਾਈ ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ 2026 'ਚ ਗਿੱਦੜਬਾਹਾ ਦੀ ਰੈਸਲਰ ਰਾਜਵੀਰ ਕੌਰ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ ਹੈ | ਰਾਜਵੀਰ ਕੌਰ ਦੇ ਕੋਚ ਨੀਰਜ ਸ਼ਰਮਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ 'ਚ 28 ਰਾਜਾਂ ਦੇ ਕਰੀਬ 1200 ਰੈਸਲਰਜ਼ (ਮਰਦ ਤੇ ਔਰਤਾਂ) ਨੇ ਭਾਗ ਲਿਆ | ਰੈਸਲਿੰਗ ਅੰਡਰ-20 ਦੇ 72 ਕਿਲੋ ਭਾਰ ਵਰਗ 'ਚ ਪੰਜਾਬ ਰਾਜ ਦੀ ਪ੍ਰਤੀਨਿਧਤਾ ਕਰਦੇ ਹੋਏ ਰਾਜਵੀਰ ਕੌਰ ਨੇ ਸਿਲਵਰ ਮੈਡਲ ਜਿੱਤ ਕੇ ਪੰਜਾਬ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੇ ਗਿੱਦੜਬਾਹਾ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਰਾਜਵੀਰ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਐਸ.ਡੀ. ਸਕੂਲ ਦੇ ਵਿਦਿਆਰਥੀਆਂ ਦਾ 8ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24