27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਐਸ.ਡੀ. ਸਕੂਲ ਦੇ ਵਿਦਿਆਰਥੀਆਂ ਦਾ 8ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 13-04-2026
ਮਲੋਟ, 12 ਅਪ੍ਰੈਲ (ਪਾਟਿਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2025-26 ਲਈ ਐਲਾਨੇ ਗਏ ਅੱਠਵੀਂ ਜਮਾਤ ਦੇ ਸਾਲਾਨਾ ਨਤੀਜਿਆਂ 'ਚ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਮਲੋਟ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ | ਅੰਸ਼ਿਕਾ ਪੁੱਤਰੀ ਰਾਜਕੁਮਾਰ ਨੇ 600 'ਚੋਂ 573 (95.5) ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ, ਗੀਤੂ ਪੁੱਤਰੀ ਸੁਨੀਲ ਕੁਮਾਰ ਨੇ 600 'ਚੋਂ 569 (94.8) ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਤੇ ਨਿਜ਼ਿਮ ਸਿੰਗਲਾ ਪੁੱਤਰ ਸੁਭਾਸ਼ ਸਿੰਗਲਾ ਨੇ 600 'ਚੋਂ 567 (94.5) ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਅੱਠਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ 100 ਫ਼ੀਸਦੀ ਰਿਹਾ | ਕੁੱਲ ਵਿਦਿਆਰਥੀਆਂ 'ਚੋਂ 16 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, 61 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, 97 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸੰਸਥਾ ਦੇ ਪ੍ਰਧਾਨ ਰਜਿੰਦਰ ਗਰਗ, ਮੈਨੇਜਰ ਵਿਕਾਸ ਗੋਇਲ ਤੇ ਸਕੂਲ ਪਿ੍ੰਸੀਪਲ ਡਾ. ਨੀਰੂ ਬੱਠਲਾ ਵਾਟਸ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਮਾਡਲ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਰੈਸਲਰ ਰਾਜਵੀਰ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ
Ad Position 24