ਜੈਤੋ, 12 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਕਾਲਜ ਦੇ ਚੋਣਵੇਂ ਵਿਦਿਆਰਥੀਆਂ ਦਾ ਗੈਟ-ਟੂ-ਗੈਦਰ ਪ੍ਰੋਗਰਾਮ ਸਥਾਨਕ ਗੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਵਿਖੇ ਕਰਵਾਇਆ ਗਿਆ | ਖ਼ੇਤਰੀ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮਾਗਮ 'ਚ ਵੱਖੋਂ-ਵੱਖ ਕਾਲਜਾਂ ਦੇ ਚੋਣਵੇਂ 60 ਦੇ ਕਰੀਬ ਲੜਕੇ-ਲੜਕੀਆਂ ਨੇ ਹਿੱਸਾ ਲਿਆ | ਡਾ. ਅਵਨਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਸੱਭਿਆਚਾਰ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ, ਜਿਸ 'ਤੇ ਚੱਲ ਕੇ ਅਸੀਂ ਸਮਾਜ 'ਚ ਫ਼ੈਲੀਆਂ ਕੁਰੀਤੀਆਂ ਨੂੰ ਦੂਰ ਕਰਨ 'ਚ ਆਪਣਾ ਬਣਦਾ ਯੋਗਦਾਨ ਪਾਉਣਾ ਹੈ | ਡਾ. ਗੁਰਜਿੰਦਰ ਸਿੰਘ ਰੋਮਾਣਾ, ਵੀਰ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਨਣ ਦੇ ਗੁਣ ਦੱਸੇ | ਇਸ ਮੌਕੇ ਮਾਸਟਰ ਜਗਮੋਹਨ ਸਿੰਘ ਕੋਟਕਪੂਰਾ, ਬਲਜੀਤ ਸਿੰਘ, ਜਰਨੈਲ ਸਿੰਘ ਝੱਖੜਵਾਲਾ ਅਤੇ ਬਾਬਾ ਵੀਰ ਸਿੰਘ ਆਦਿ ਹਾਜ਼ਰ ਸਨ | ਸਮਾਗਮ ਦੇ ਅਖੀਰ 'ਚ ਖੇਤਰ ਪ੍ਰਧਾਨ ਤੇਜ ਸਿੰਘ ਨੇ ਵਿਦਿਆਰਥੀਆਂ ਤੇ ਬਾਹਰੋਂ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ |