23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰੂ ਨਾਨਕ ਕਾਲਜ ਵਿਖੇ ਵਰਮੀ ਕੰਪੋਸਟਿੰਗ ਕੋਰਸ ਕਰਵਾਇਆ

Ad Position 21
No active advertisement
ਅਜੀਤ ਡੈਸਕ 15-04-2026
ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬਨਸਪਤੀ ਵਿਗਿਆਨ ਵਿਭਾਗ ਵਲੋਂ ਵਰਮੀ ਕੰਪੋਸਟਿੰਗ ਸੰਬੰਧਿਤ ਘੱਟ ਸਮੇਂ ਦਾ ਕੋਰਸ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਵਰਮੀ ਕੰਪੋਸਟ, ਬਲੈਕ ਗੋਲਡ ਬਣਾਉਣ ਦੇ ਢੰਗ ਦੀਆਂ ਵੱਖ-ਵੱਖ ਪੇਚੀਦਗੀਆਂ ਬਾਰੇ ਸਿਖਾਇਆ ਗਿਆ | ਵਿਭਾਗ ਦੇ ਮੁਖੀ ਡਾ. ਮਨਦੀਪ ਕੌਰ ਢਿੱਲੋਂ ਦੁਆਰਾ ਵਿਦਿਆਰਥੀਆਂ ਨੂੰ ਵਰਮੀ ਕੰਪੋਸਟ ਬਣਾਉਣ ਲਈ ਵਰਤੇ ਜਾਣ ਵਾਲੇ ਕੀੜਿਆਂ ਦੀਆਂ ਕਿਸਮਾਂ ਬਾਰੇ ਦੱਸਿਆ ਗਿਆ | ਇਸ ਸੰਬੰਧੀ ਉਨ੍ਹਾਂ ਨੂੰ ਵਿਹਾਰਕ ਸਿਖਲਾਈ ਵੀ ਦਿੱਤੀ ਗਈ | ਵਿਦਿਆਰਥੀਆਂ ਨੂੰ ਪਿੰਡ ਭੁੱਲਰ ਵਿਖੇ ਏ.ਐੱਸ. ਭੁੱਲਰ ਫਾਰਮ ਵਿਖੇ ਵੀ ਲਿਜਾਇਆ ਗਿਆ | ਇਸ ਮੌਕੇ ਅੰਗਰੇਜ਼ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਕੁਦਰਤੀ ਬਨਸਪਤੀ ਤੇ ਇਕ ਜੈਵਿਕ ਖ਼ਾਦ, ਅਜ਼ੋਲਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਵਿਭਾਗ ਨੂੰ ਇਸ ਵਿਹਾਰਕ ਪ੍ਰੋਗਰਾਮ ਨੂੰ ਕਰਵਾਉਣ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਟਿੱਲਾ ਬਾਬਾ ਪੂਰਨ ਭਗਤ ਪਿੰਡ ਭੁੱਟੀਵਾਲਾ ਵਿਖੇ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
Ad Position 24