23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐੱਸ.ਡੀ. ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਮਲੋਟ, 14 ਅਪ੍ਰੈਲ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਚ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਵਿਸਾਖੀ ਦਾ ਪਵਿੱਤਰ ਦਿਹਾੜਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨਰਸਰੀ, ਐੱਲ.ਕੇ.ਜੀ. ਤੇ ਯੂ.ਕੇ.ਜੀ. ਕਲਾਸਾਂ ਦੇ ਨੰਨੇ੍ਹ-ਮੁੰਨੇ੍ਹ ਵਿਦਿਆਰਥੀ ਰੰਗ-ਬਿਰੰਗੀਆਂ ਪੁਸ਼ਾਕਾਂ 'ਚ ਸਕੂਲ ਪਹੁੰਚੇ | ਇਸ ਦੇ ਨਾਲ ਹੀ ਸਕੂਲ ਦੀ ਸਭਾ ਦੌਰਾਨ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ | ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੇ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ | ਅਧਿਆਪਕਾਂ ਨੇ ਆਪਣੇ ਸੰਬੋਧਨ 'ਚ ਦੱਸਿਆ ਕਿ ਵਿਸਾਖੀ ਸਿਰਫ਼ ਫ਼ਸਲ ਕਟਾਈ ਦਾ ਤਿਉਹਾਰ ਹੀ ਨਹੀਂ, ਸਗੋਂ ਸਿੱਖ ਇਤਿਹਾਸ 'ਚ ਵੀ ਇਸ ਦਾ ਵਿਸ਼ੇਸ਼ ਸਥਾਨ ਹੈ, ਕਿਉਂਕਿ ਇਸੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋਂ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ | ਅੰਤ 'ਚ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਆਪਣੀ ਸੰਸਕਿ੍ਤੀ ਨਾਲ ਜੁੜੇ ਰਹਿਣ ਤੇ ਤਿਉਹਾਰਾਂ ਨੂੰ ਖ਼ੁਸ਼ੀ-ਖ਼ੁਸ਼ੀ ਮਨਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ਵਿਚ ਕੀਤੇ ਪ੍ਰਬੰਧਾਂ ਸੰਬੰਧੀ ਆਪ ਸਰਕਾਰ ਦੇ ਝੂਠੇ ਦਾਅਵਿਆਂ ਦੀ ਨਿਕਲੀ ਫ਼ੂਕ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ
Ad Position 24