ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਡਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਸਭਾ ਦੀ ਮੀਟਿੰਗ ਸੀਨੀਅਰ ਮੈਂਬਰ ਬੇਅੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਅੰਗਹੀਣਾਂ ਦੀ ਪੈਨਸ਼ਨ ਵਿਚ ਵਾਧਾ ਕੀਤਾ ਕਰਕੇ ਮਹੀਨੇ ਦੀ 5 ਤਾਰੀਖ ਤੱਕ ਪੈਨਸ਼ਨ ਦਿੱਤੀ ਜਾਵੇ ਅਤੇ ਅੰਗਹੀਣਾਂ ਲਈ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇ | ਇਸ ਮੌਕੇ ਸੁਰਿੰਦਰ ਸਿੰਘ, ਦਰਸ਼ਨ ਸਿੰਘ, ਦੀਪੂ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਖ਼ਜ਼ਾਨਚੀ ਸੁਨੀਲ ਕੁਮਾਰ, ਕੋਮਲਪ੍ਰੀਤ ਕੌਰ, ਸ਼ਿੰਦਰ ਕੌਰ, ਬਲਵਿੰਦਰ ਕੌਰ, ਪੂਨਮਦੀਪ ਕੌਰ, ਜਗਦੇਵ ਸਿੰਘ ਆਦਿ ਹਾਜ਼ਰ ਸਨ |