10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

25 ਡੱਬੇ ਸ਼ਰਾਬ ਸਮੇਤ ਇਕ ਕਾਬੂ, ਪੁਲਿਸ ਵਲੋਂ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 16-04-2026
ਗਿੱਦੜਬਾਹਾ, 15 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ 25 ਡੱਬੇ ਸ਼ਰਾਬ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਸਰਬਜੀਤ ਸਿੰਘ ਸਾਥੀ ਪੁਲਿਸ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਜਦੋਂ ਪਿਉਰੀ ਤਿਕੋਨੀ ਨੇੜੇ ਪਾਰਕ ਗਿੱਦੜਬਾਹਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬਿੱਕਰ ਸਿੰਘ ਪੱਤਰ ਚੰਦ ਸਿੰਘ ਵਾਸੀ ਪਿੰਡ ਪਿਉਰੀ ਸ਼ਰਾਬ ਦੇ ਠੇਕੇ ਤੋਂ ਸਸਤੇ ਭਾਅ ਵਿਚ ਸ਼ਰਾਬ ਲਿਆ ਕੇ ਅੱਗੇ ਮਹਿੰਗੇ ਭਾਅ 'ਤੇ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਆਪਣੇ ਘਰ ਪਿੰਡ ਪਿਉਰੀ ਵਿਖੇ ਸ਼ਰਾਬ ਵੇਚ ਰਿਹਾ ਹੈ | ਉਕਤ ਇਤਲਾਹ 'ਤੇ ਕਾਰਵਾਈ ਕਰਦੇ ਪੁਲਿਸ ਨੇ ਬਿੱਕਰ ਸਿੰਘ ਪੁੱਤਰ ਚੰਦ ਸਿੰਘ ਨੂੰ 25 ਡੱਬੇ ਸ਼ਰਾਬ ਮਾਰਕਾ ਰਾਂਝਾ ਸੋਫੀਆ ਪੰਜਾਬ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ ਅਗਲੀ ਖ਼ਬਰ ਬੰਦ ਪਏ ਘਰ ਵਿਚ ਚੋਰੀ, ਪੁਲਿਸ ਵਲੋਂ ਅਣਪਛਾਤੇ ਚੋਰ ਖ਼ਿਲਾਫ਼ ਮੁਕੱਦਮਾ ਦਰਜ
Ad Position 24