ਮਲੋਟ, 15 ਅਪ੍ਰੈਲ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਮਤਿ ਸਮਾਗਮ ਰਾਤ 7:15 ਤੋਂ 9:15 ਤੱਕ ਕਰਵਾਏ ਗਏ | ਇਸ ਮੌਕੇ ਰਾਗੀ ਸਿੰਘਾਂ ਨੇ ਗੁਰਬਾਣੀ ਜਸ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਰਾਤ ਦੇ ਦੀਵਾਨਾਂ ਮੌਕੇ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਭਾਈ ਰਵਿੰਦਰ ਸਿੰਘ ਤੇ ਅਬੋਹਰ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਨਿਰਪਾਲ ਸਿੰਘ ਅਬੋਹਰ ਵਾਲਿਆਂ ਨੇ ਗੁਰਬਾਣੀ ਕੀਰਤਨ ਦੇ ਨਾਲ ਗੁਰਇਤਿਹਾਸ ਨਾਲ ਸੰਗਤ ਨੂੰ ਜੋੜਿਆ | ਇਸ ਮੌਕੇ ਭਾਈ ਨਿਰਪਾਲ ਸਿੰਘ ਨੇ ਸੰਗਤ ਨੂੰ ਖੰਡੇ ਬਾਟੇ ਦੀ ਪਾਹੁਲ ਛਕਣ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਗੁਰਬਚਨ ਸਿੰਘ, ਪ੍ਰਧਾਨ ਹਰਜੀਤ ਸਿੰਘ, ਦਵਿੰਦਰ ਪਾਲ ਸਿੰਘ, ਜਸਪਾਲ ਸਿੰਘ, ਗੁਰਮਿੰਦਰ ਪਾਲ ਸਿੰਘ, ਦਲਜੀਤ ਸਿੰਘ, ਮਹਿੰਦਰ ਪਾਲ ਸਿੰਘ, ਹਰਵਿੰਦਰ ਪਾਲ ਸਿੰਘ, ਇੰਦਰਮੋਹਨ ਸਿੰਘ, ਹਰਜਿੰਦਰ ਸਿੰਘ ਸਮੇਤ ਹੋਰ ਸੇਵਾਦਾਰਾਂ ਨੇ ਸੇਵਾ ਨਿਭਾਈ | ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇ ਅਰਦਾਸ ਕੀਤੀ |