ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਤੇ ਪਿ੍ੰਸੀਪਲ ਡਾ. ਸੰਜੀਵ ਜਿੰਦਲ ਤੇ ਵਾਈਸ ਪਿ੍ੰਸੀਪਲ ਡਾ. ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਵਿਚ ਵਿਸਾਖੀ ਦਾ ਪਾਵਨ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਇੰਟਰ ਹਾਊਸ ਡਿਸਪਲੇ ਬੋਰਡ ਸਜਾਵਟ ਮੁਕਾਬਲਾ ਵੀ ਕਰਵਾਇਆ ਗਿਆ | ਚਾਰਾਂ ਹਾਊਸਾਂ ਦੇ ਬੱਚਿਆਂ ਨੇ ਉਤਸ਼ਾਹ ਨਾਲ ਮੁਕਾਬਲੇ ਵਿਚ ਹਿੱਸਾ ਲਿਆ | ਇਸ ਮੌਕੇ ਸਕੂਲ ਵਲੋਂ ਵਿਸ਼ੇਸ਼ ਡਾਂਸ ਮੁਕਾਬਲੇ ਵੀ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਭੰਗੜਾ, ਗਿੱਧਾ ਤੇ ਹੋਰ ਪੰਜਾਬੀ ਲੋਕ ਨਾਚਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ ਚੰਦ ਲਗਾ ਦਿੱਤੇ | ਡਾਂਸ ਮੁਕਾਬਲੇ ਦੌਰਾਨ ਜੱਜ ਮੰਡਲ ਵਲੋਂ ਵਿਦਿਆਰਥੀਆਂ ਦੀ ਪ੍ਰਦਰਸ਼ਨੀ ਦਾ ਮੁਲਾਂਕਣ ਕੀਤਾ ਗਿਆ ਤੇ ਅੰਤ ਵਿਚ ਜੇਤੂਆਂ ਦੀ ਘੋਸ਼ਣਾ ਕੀਤੀ ਗਈ | ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ | ਪਿ੍ੰਸੀਪਲ ਡਾ. ਸੰਜੀਵ ਜਿੰਦਲ ਨੇ ਕਿਹਾ ਕਿ ਵਿਸਾਖੀ ਸਾਡੀ ਪਹਿਚਾਣ ਦਾ ਅਟੁੱਟ ਹਿੱਸਾ ਹੈ ਤੇ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ 'ਚ ਆਤਮ-ਵਿਸ਼ਵਾਸ ਤੇ ਸਾਂਝੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਵਾਈਸ ਪਿ੍ੰਸੀਪਲ ਡਾ. ਪਰਮਪ੍ਰੀਤ ਕੌਰ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਇਸ ਤਰ੍ਹਾਂ ਦੇ ਮੰਚ ਪ੍ਰਦਾਨ ਕਰਦਾ ਰਹੇਗਾ | ਡਾਕਟਰ ਜੋਰਾ ਸਿੰਘ ਤੇ ਡਾ. ਤੇਜਿੰਦਰ ਕੌਰ ਨੇ ਸਾਰਿਆਂ ਨੂੰ ਵਿਸਾਖੀ ਦੀ ਸਭ ਨੂੰ ਵਧਾਈ ਦਿੱਤੀ |