ਗਿੱਦੜਬਾਹਾ, 15 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਐੱਸ.ਡੀ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ (ਲਿਟਿਲ ਏਾਜਲ ਪਬਲਿਕ ਸਕੂਲ) ਗਿੱਦੜਬਾਹਾ ਵਿਖੇ ਐੱਮ.ਡੀ. ਨਿਸ਼ਾਂਤ ਬਾਘਲਾ ਅਗਵਾਈ ਵਿਚ ਵਿਸਾਖੀ ਦਾ ਪਾਵਨ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਵਿਸ਼ੇਸ਼ ਪ੍ਰੋਗਰਾਮ ਹੋਇਆ, ਜਿਸ 'ਚ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਰਵਾਇਤਾਂ ਨੂੰ ਦਰਸਾਉਂਦੀਆਂ ਰੰਗ-ਬਿਰੰਗੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ | ਇਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰ. ਲਤਾ ਬਾਘਲਾ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਹ ਤਿਉਹਾਰ ਸਾਨੂੰ ਖ਼ੁਸ਼ਹਾਲੀ, ਏਕਤਾ ਤੇ ਮਿਹਨਤ ਦਾ ਸੰਦੇਸ਼ ਦਿੰਦਾ ਹੈ | ਅੰਤ 'ਚ ਸਭ ਨੇ ਇਕ-ਦੂਜੇ ਨੂੰ ਵਿਸਾਖੀ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |