10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 16-04-2026
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸਾਖੀ ਪੁਰਬ ਤੇ ਡਾ. ਭੀਮ ਰਾਓ ਅੰਬੇਡਕਰ ਦੀ ਜੈਯੰਤੀ ਉਤਸ਼ਾਹ ਤੇ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪੋ੍ਰਗਰਾਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ | ਇਸ ਤੋਂ ਬਾਅਦ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗੀਤ, ਕਵਿਤਾਵਾਂ ਤੇ ਭਾਸ਼ਣਾਂ ਰਾਹੀਂ ਵਿਸਾਖੀ ਦੇ ਤਿਉਹਾਰ ਦੀ ਖ਼ੁਸ਼ੀ ਤੇ ਡਾ. ਅੰਬੇਡਕਰ ਦੇ ਜੀਵਨ ਤੇ ਉਨ੍ਹਾਂ ਦੇ ਯੋਗਦਾਨ ਨੂੰ ਬਹੁਤ ਹੀ ਸੋਹਣੇ ਢੰਗ ਨਾਲ ਦਰਸਾਇਆ | ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ | ਇਸ ਮੌਕੇ ਅਧਿਆਪਕਾਂ ਵਲੋਂ ਵੀ ਪ੍ਰੇਰਣਾ ਦਾਇਕ ਭਾਸ਼ਣ ਦਿੱਤੇ ਗਏ | ਉਨ੍ਹਾਂ ਡਾ. ਅੰਬੇਡਕਰ ਦੇ ਵਿਚਾਰਾਂ ਨੂੰ ਆਪਣੇ ਜੀਵਨ 'ਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ ਤੇ ਪਿ੍ੰਸਿਪਲ ਜੋਗਿੰਦਰ ਤਨੇਜਾ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਸਾਖੀ ਪੁਰਬ ਤੇ ਡਾ. ਅੰਬੇਡਕਰ ਜੈਯੰਤੀ ਦੀ ਵਧਾਈ ਦਿੱਤੀ | ਅੰਤ ਵਿਚ ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਸਮਾਪਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਸਕੂਲ ਰੱਥੜੀਆਂ ਵਿਖੇ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਐੱਸ. ਡੀ. ਮੈਮੋਰੀਅਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24