ਮਲੋਟ, 15 ਅਪ੍ਰੈਲ (ਪਾਟਿਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2025-26 ਲਈ ਐਲਾਨੇ ਗਏ ਅੱਠਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਵਿਚ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ | ਸੋਨਮ ਪੁੱਤਰੀ ਅਮਿਤ ਕੁਮਾਰ ਨੇ 600 ਵਿਚੋਂ 550 (91.6) ਫ਼ੀਸਦੀ ਅੰਕ ਲੈ ਕੇ ਪਹਿਲਾ, ਅੰਸ਼ਿਕਾ ਪੁੱਤਰੀ ਧਰਮਵੀਰ ਸਿੰਘ ਨੇ 529 (88.16) ਫ਼ੀਸਦੀ ਅੰਕ ਲੈ ਕੇ ਦੂਜਾ ਤੇ ਸ਼ੁਭੀਪਾਲ ਪੁੱਤਰੀ ਨਰਿੰਦਰ ਕੁਮਾਰ ਨੇ 496 (82.66) ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਰਮਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਠਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਸੌ ਫ਼ੀਸਦੀ ਰਿਹਾ | ਇਸ ਖ਼ੁਸ਼ੀ ਦੇ ਮੌਕੇ ਸੰਸਥਾ ਦੇ ਪ੍ਰਧਾਨ ਰਜਿੰਦਰ ਗਰਗ, ਮੈਨੇਜਰ ਵਿਕਾਸ ਗੋਇਲ, ਐੱਸ.ਡੀ. ਸਕੂਲ ਮਲੋਟ ਦੇ ਪਿ੍ੰਸੀਪਲ ਡਾ. ਨੀਰੂ ਬੱਠਲਾ ਵਾਟਸ ਅਤੇ ਸਕੂਲ ਪਿ੍ੰਸੀਪਲ ਰਮਨ ਕੁਮਾਰ ਨੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |