10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪੰਜਾਬ ਦੇ ਚੰਗੇ ਭਵਿੱਖ ਲਈ ਭਾਜਪਾ ਹੀ ਮੁੱਖ ਬਦਲ-ਵਿਜੇ ਸਾਂਪਲਾ ਮਿੱਠਾ ਸਿੰਘ ਦੀ ਹਵੇਲੀ ਵਿਖੇ ਪਹੁੰਚਣ 'ਤੇ ਕੀਤਾ ਸਵਾਗਤ

Ad Position 21
No active advertisement
ਅਜੀਤ ਡੈਸਕ 16-04-2026
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਨੁਸੂਚਿਤ ਜਾਤੀ ਨੈਸ਼ਨਲ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਪੰਜਾਬ ਦੇ ਚੰਗੇ ਭਵਿੱਖ ਲਈ ਭਾਜਪਾ ਹੀ ਮੁੱਖ ਬਦਲ ਹੈ ਅਤੇ 2027 ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਲਿਆ ਕੇ ਸੂਬੇ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੋਰਿਆ ਜਾ ਸਕਦਾ ਹੈ | ਉਹ ਮਿੱਠਾ ਸਿੰਘ ਤੇ ਮਾਣਕ ਬਾਵਾ ਦੀ ਹਵੇਲੀ ਚੱਕ ਬੀੜ ਸਰਕਾਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਕਿਸੇ ਸਮੇਂ ਭਾਜਪਾ ਆਗੂਆਂ ਨੂੰ ਪਿੰਡਾਂ ਵਿਚ ਜਾਣਾ ਔਖਾ ਹੋ ਗਿਆ ਸੀ, ਪਰ ਹੁਣ ਪਿੰਡਾਂ ਵਾਲੇ ਭਾਜਪਾ ਦਾ ਸਵਾਗਤ ਕਰਨ ਲਈ ਬੈਠੇ ਹਨ, ਜਿਸ ਨਾਲ ਭਾਜਪਾ ਨੂੰ ਸਕਰਾਤਮਿਕ ਊਰਜਾ ਤੇ ਉਤਸ਼ਾਹ ਮਿਲਿਆ ਹੈ | ਹੋਰ ਸਾਰੀਆਂ ਪਾਰਟੀਆਂ ਵਿਚੋਂ ਆਗੂਆਂ ਦਾ ਭਾਜਪਾ ਵਿਚ ਸ਼ਾਮਿਲ ਹੋਣਾ ਵੀ ਦਰਸਾਉਂਦਾ ਹੈ ਕਿ ਸਭ ਨੂੰ ਪੰਜਾਬ ਦਾ ਚੰਗਾ ਭਵਿੱਖ ਭਾਜਪਾ ਵਿਚੋਂ ਹੀ ਨਜ਼ਰ ਆ ਰਿਹਾ ਹੈ | ਉਨ੍ਹਾਂ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੋਂ ਸਭ ਵਰਗ ਦੁਖੀ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਮਨ ਬਣਾਈ ਬੈਠੇ ਹਨ | ਕਾਰੋਬਾਰੀਆਂ ਤੇ ਵਪਾਰੀਆਂ ਦੇ ਮਨ ਵਿਚ ਡਰ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਸੂਬਿਆਂ ਅੰਦਰ ਭਾਜਪਾ ਸੱਤਾ ਵਿਚ ਹੈ, ਉਹ ਸੂਬੇ ਤਰੱਕੀ ਕਰ ਰਹੇ ਹਨ | ਇਸ ਲਈ ਪੰਜਾਬ ਵਿਚੋਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੱਲਦਾ ਕੀਤਾ ਜਾਵੇ | ਸ੍ਰੀ ਮੁਕਤਸਰ ਸਾਹਿਬ ਤੋਂ ਵਿਸ਼ੇਸ਼ ਰੇਲ ਗੱਡੀਆਂ ਦੀ ਮੰਗ ਸੰਬੰਧੀ ਉਨ੍ਹਾਂ ਕਿਹਾ ਕਿ ਇਥੋਂ ਦਾ ਰੇਲਵੇ ਸਟੇਸ਼ਨ ਤਾਂ ਕੇਂਦਰ ਸਰਕਾਰ ਨੇ ਬਹੁਤ ਆਧੁਨਿਕ ਬਣਾ ਦਿੱਤਾ ਹੈ | ਨਵੀਆਂ ਰੇਲਾਂ ਚਲਾਉਣ ਲਈ ਇਥੋਂ ਦੇ ਆਗੂਆਂ ਵਲੋਂ ਰੱਖੀ ਮੰਗ ਨੂੰ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆ ਕੇ ਪੂਰਾ ਕਰਵਾਉਣ ਦਾ ਯਤਨ ਕੀਤਾ ਜਾਵੇਗਾ | ਇਸ ਮੌਕੇ ਮਿੱਠਾ ਸਿੰਘ ਅਤੇ ਮਾਣਕ ਬਾਵਾ ਵਲੋਂ ਸ੍ਰੀ ਸਾਂਪਲਾ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਭਾਜਪਾ ਆਗੂਆਂ ਵਲੋਂ ਵੀ ਸ੍ਰੀ ਸਾਂਪਲਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਸੀਨੀਅਰ ਭਾਜਪਾਗੂ ਕੁਲਦੀਪ ਸਿੰਘ ਭੰਗੇਵਾਲਾ, ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਸਾਬਕਾ ਡੀ.ਟੀ.ਓ., ਰਾਕੇਸ਼ ਧੀਂਗੜਾ, ਪੁਸ਼ਪਿੰਦਰ ਸਿੰਘ ਭੰਡਾਰੀ, ਰਾਜ ਕੁਮਾਰ ਮੇਲੂ ਭਟੇਜਾ, ਅੰਗਰੇਜ਼ ਸਿੰਘ ਉੜਾਂਗ, ਅਰਮਾਨਜੋਤ ਸਿੰਘ ਬਰਾੜ, ਅਨੁਰਾਗ ਸ਼ਰਮਾ ਅਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਸਾਈਬਰ ਸਕਿਉਰਿਟੀ ਵਿਸ਼ੇ 'ਤੇ ਲੈਕਚਰ ਕਰਵਾਇਆ ਅਗਲੀ ਖ਼ਬਰ ਚੂਰਾ ਪੋਸਤ ਸਮੇਤ ਔਰਤ ਕਾਬੂ, ਵਿਅਕਤੀ ਫ਼ਰਾਰ-ਪੁਲਿਸ ਵਲੋਂ ਮੁਕੱਦਮਾ ਦਰਜ
Ad Position 24