ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਬੀ. ਐੱਸ. ਸੀ. ਮੈਡੀਕਲ ਦੇ ਵਿਦਿਆਰਥੀਆਂ ਨੇ ਦਸੰਬਰ 2025 'ਚ ਹੋਈਆਂ ਪੰਜਾਬ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ 'ਚ ਬੀ.ਐਸ.ਸੀ. ਭਾਗ ਦੂਜਾ ਸਮੈਸਟਰ ਤੀਜਾ ਦੇ ਐਲਾਨੇ ਗਏ ਨਤੀਜੇ 'ਚੋਂ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਸਥਾਨ ਹਾਸਿਲ ਕਰਕੇ ਕਾਲਜ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਬੀ.ਐੱਸ.ਸੀ. ਮੈਡੀਕਲ ਸਮੈਸਟਰ ਤੀਜਾ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਸਪੁੱਤਰੀ ਲਖਵੀਰ ਸਿੰਘ ਨੇ 9.58 ਐੱਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ ਤੀਜਾ ਤੇ ਕਾਲਜ 'ਚੋਂ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਸਪੁੱਤਰੀ ਜਸਪਾਲ ਸਿੰਘ ਨੇ 9.50 ਐੱਸ.ਜੀ.ਪੀ.ਏ. ਨਾਲ ਮੈਰਿਟ ਸੂਚੀ 'ਚੋਂ ਪੰਜਵਾਂ ਤੇ ਕਾਲਜ 'ਚੋਂ ਦੂਜਾ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਹਰਮਨ ਕੌਰ ਸਪੁੱਤਰੀ ਕੁਲਵੰਤ ਸਿੰਘ ਨੇ 9.13 ਐੱਸ.ਜੀ.ਪੀ.ਏ. ਨਾਲ ਕਾਲਜ 'ਚ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਤੇ ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਆਉਣ ਵਾਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |