28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡੀ.ਆਰ.ਐਸ. ਕਾਉਣੀ ਵਿਖੇ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਦੋਦਾ, 16 ਅਪ੍ਰੈਲ (ਰਵੀਪਾਲ)-ਸੀ.ਬੀ.ਐਸ.ਈ. ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਡੀ. ਆਰ. ਐਸ. ਕਾਨਵੈਂਟ ਸਕੂਲ ਕਾਉਣੀ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਪਿ੍ੰਸੀਪਲ ਨਵਨੀਤ ਕੁਮਾਰ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ ਕੁੱਲ 50 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਹੀ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਅਰਮਾਨ ਸਿੰਘ ਤੇ ਗੌਤਮ ਸਿੰਘ ਨੇ 94.6 ਫ਼ੀਸਦੀ ਅੰਕ ਲੈ ਕੇ ਪਹਿਲਾ, ਰੋਹਿਤ ਵਰਮਾ ਨੇ 89.9 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਲਵਦੀਪ ਕੌਰ ਨੇ 88.2 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸੇ ਤਰ੍ਹਾਂ ਕਮਲਪ੍ਰੀਤ ਕੌਰ, ਮਨਵੀਰ ਕੌਰ, ਅਰਸ਼ਪ੍ਰੀਤ ਕੌਰ, ਰਪਨੀਤ ਕੌਰ ਨੇ ਵੀ ਚੰਗੇ ਅੰਕ ਲੈ ਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਸਕੂਲ ਦੇ ਸੰਸਥਾਪਕ ਨਿਹਾਲ ਸਿੰਘ ਬਰਾੜ ਅਤੇ ਵਾਈਸ ਪਿੰ੍ਰਸੀਪਲ ਤੇਜਪਾਲ ਸਿੰਘ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ | ਉਨ੍ਹਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਮਿਹਨਤੀ ਸਟਾਫ਼ ਦੇ ਸਿਰ ਬੰਨਿ੍ਹਆ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਰੋਸ ਧਰਨਾ ਅਗਲੀ ਖ਼ਬਰ ਡਾਕਟਰ ਬਣਨਾ ਚਾਹੁੰਦੀ ਹੈ ਦਸਵੀਂ ਵਿਚੋਂ ਜ਼ਿਲ੍ਹੇ ਦੀ ਟਾਪਰ ਮਨਮੀਤ ਕੌਰ ਬਰਾੜ
Ad Position 24