27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮਲੋਟ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਦਾ ਬੋਰਡ ਪਾੜਿਆ

Ad Position 21
No active advertisement
ਅਜੀਤ ਡੈਸਕ 17-04-2026
ਮਲੋਟ, 16 ਅਪ੍ਰੈਲ (ਪਾਟਿਲ)-ਸ਼ਹਿਰ ਵਿਚ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ, ਜਦੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਲਗਾਇਆ ਗਿਆ ਬੋਰਡ ਕਿਸੇ ਸ਼ਰਾਰਤੀ ਅਨਸਰ ਵਲੋਂ ਪਾੜ ਕੇ ਥੱਲੇ ਸੁੱਟ ਦਿੱਤਾ ਗਿਆ | ਇਹ ਘਟਨਾ ਰਵਿਦਾਸ ਨਗਰ ਦੇ ਮੇਨ ਚੌਂਕ ਵਿਚ ਵਾਪਰੀ, ਜਿਸ ਨਾਲ ਸਥਾਨਕ ਲੋਕਾਂ ਵਿਚ ਗ਼ੁੱਸਾ 'ਤੇ ਨਾਰਾਜ਼ਗੀ ਵੇਖਣ ਨੂੰ ਮਿਲੀ | ਅਕਾਲੀ ਆਗੂ ਅਸ਼ੋਕ ਬਜਾਜ ਨੇ ਦੱਸਿਆ ਕਿ ਬਾਬਾ ਸਾਹਿਬ ਦੇ ਜਨਮ ਦਿਨ ਮੌਕੇ ਸ਼ਹਿਰ ਵਿਚ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਗਏ ਸਨ | ਸਵੇਰੇ ਤੋਂ ਲੈ ਕੇ ਰਾਤ ਤੱਕ ਲੋਕਾਂ ਵਿਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਰਿਹਾ | ਛੋਟੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਭ ਨੇ ਬਾਬਾ ਸਾਹਿਬ ਦੀ ਸੋਚ ਤੇ ਉਨ੍ਹਾਂਾਂ ਦੇ ਸੰਵਿਧਾਨਕ ਯੋਗਦਾਨ ਨੂੰ ਯਾਦ ਕੀਤਾ, ਪਰ ਦੁਪਹਿਰ ਸਮੇਂ ਜਦੋਂ ਬੋਰਡ ਪਾੜੇ ਜਾਣ ਦੀ ਖ਼ਬਰ ਫ਼ੈਲੀ ਤਾਂ ਮਾਹੌਲ ਤੁਰੰਤ ਗੰਭੀਰ ਹੋ ਗਿਆ | ਮੌਜੂਦ ਲੋਕਾਂ ਨੇ ਇਸ ਘਟਨਾ ਨੂੰ ਬੇਅਦਬੀ ਕਰਾਰ ਦਿੰਦਿਆਂ ਕਿਹਾ ਕਿ ਇਹ ਸਮਾਜ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਸੰਬੰਧੀ ਥਾਣਾ ਸਿਟੀ ਮਲੋਟ ਵਿਚ ਲਿਖ਼ਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੋਸ਼ੀਆਂ ਖ਼ਿਲਾਫ਼ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ | ਵੱਖ-ਵੱਖ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ 'ਤੇ ਕੜੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਝਗੜੇ 'ਚ ਫਾਇਰਿੰਗ ਕਰਨ 'ਤੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੰਡੀਆਂ 'ਚ ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ-ਮਾਸਟਰ ਜਸਪਾਲ ਸਿੰਘ
Ad Position 24