ਮਲੋਟ, 16 ਅਪ੍ਰੈਲ (ਪਾਟਿਲ)-ਮਾਨਵਤਾ ਦੀ ਭਲਾਈ ਨੂੰ ਸਮਰਪਿਤ ਡਾ. ਐੱਸ.ਪੀ. ਸਿੰਘ ਓਬਰਾਏ ਦਾ 70ਵਾਂ ਜਨਮ ਦਿਨ ਦਿਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਐਡਵਰਡਗੰਜ ਹਸਪਤਾਲ ਮਲੋਟ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾ ਕੇ ਮਨਾਇਆ ਗਿਆ | ਕੈਂਪ ਦਾ ਉਦਘਾਟਨ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਤੇ ਦੂਜੇ ਮਾਹਿਰ ਅੱਖਾਂ ਦੇ ਡਾਕਟਰਾਂ ਨਾਲ ਅੱਖਾਂ ਦੀ ਜਾਂਚ ਕੀਤੀ ਤੇ ਡਾ. ਓਬਰਾਏ ਨੂੰ ਜਨਮ ਦਿਨ ਦੀ ਵਧਾਈ ਦਿੱਤੀ | ਅੱਖਾਂ ਦੇ ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਅਤੇ ਅਨਿਲ ਜੁਨੇਜਾ ਪ੍ਰਧਾਨ ਮਲੋਟ ਇਕਾਈ ਨੇ ਦੱਸਿਆ ਕਿ ਕੈਂਪ ਦੌਰਾਨ 300 ਦੇ ਕਰੀਬ ਲੋਕਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਤੇ ਦਵਾਈਆਂ ਤੇ ਨੇੜੇ ਦੀ ਨਿਗ੍ਹਾ ਦੀਆਂ ਐਨਕਾਂ ਟਰੱਸਟ ਵਲੋਂ ਮੁਫ਼ਤ ਦਿੱਤੀਆਂ ਗਈਆਂ | ਇਸ ਮੌਕੇ ਜਸਵਿੰਦਰ ਸਿੰਘ ਵਾਲੀਆ, ਰਾਮ ਸਿੰਘ ਪੰਜੂ, ਸੋਹਣ ਲਾਲ ਗੁੰਬਰ, ਕਮਲ ਬਾਂਗਲਾ, ਵਿਸ਼ੂ ਮਲੂਜਾ, ਗਗਨ ਸੇਤੀਆ, ਸੁਨੀਲ ਚਲਾਣਾ, ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੁਖਬੀਰ ਸਿੰਘ ਜ਼ੈਲਦਾਰ, ਮਹਿਲਾ ਵਿੰਗ ਮਲੋਟ ਦੀਆਂ ਵਲੰਟੀਅਰ ਕਿਰਨ, ਮਨਜੀਤ ਕੌਰ ਆਦਿ ਹਾਜ਼ਰ ਸਨ |