27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸਿੱਖਿਆ ਕ੍ਰਾਂਤੀ ਸਮਾਗਮਾਂ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 17-04-2026
ਲੰਬੀ, 16 ਅਪ੍ਰੈਲ (ਮੇਵਾ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਤਹਿਤ ਸਮਾਗਮਾਂ ਦੀ ਪ੍ਰਧਾਨਗੀ ਕਰਦਿਆਂ ਹਲਕਾ ਲੰਬੀ ਦੇ ਪਿੰਡ ਤੱਪਾਖੇੜਾ ਦੇ ਸਰਕਾਰੀ ਹਾਈ ਸਕੂਲ, ਸਰਕਾਰੀ ਹਾਈ ਸਕੂਲ ਛਾਪਿਆਂਵਾਲੀ, ਬੁਰਜ ਸਿੱਧਵਾਂ ਆਦਿ ਵਿਚ ਕਲਾਸ ਰੂਮ, ਬਾਊਾਡਰੀਬਾਲ ਰਿਪੇਅਰ, ਸਾਇੰਸ ਲੈਬ ਆਦਿ ਦੇ ਉਦਘਾਟਨ ਕੀਤੇ | ਇਨ੍ਹਾਂ ਸਾਰਿਆਂ 'ਤੇ 113.95 ਲੱਖ ਰੁਪਏ ਦੀ ਗ੍ਰਾਂਟ ਖ਼ਰਚ ਕੀਤੀ ਗਈ | ਇਸ ਮੌਕੇ ਸਰਕਾਰੀ ਹਾਈ ਸਕੂਲ ਛਾਪਿਆਂਵਾਲੀ ਵਿਖੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਲੰਬੀ ਵਿਚ ਕੁਝ ਸਮਾਂ ਪਹਿਲਾਂ ਵੀ ਸਰਕਾਰੀ ਸਕੂਲਾਂ ਦੇ ਵਿਕਾਸ ਲਈ 20 ਕਰੋੜ ਦੀ ਗ੍ਰਾਂਟ ਖ਼ਰਚ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2022 ਵਿਚ 'ਆਪ' ਦੀ ਸਰਕਾਰ ਪੰਜਾਬ ਦੇ ਲੋਕਾਂ ਚੁਣ ਕੇ ਬਣਾਈ, ਉਦੋਂ ਤੋਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਲ ਵਿਚ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਨੂੰ ਲੈ ਕੇ ਬਹੁਤ ਹੀ ਵੱਡੀ ਤੜਫ਼ ਸੀ ਅਤੇ ਇਸ ਤੜਫ਼ ਸਦਕਾ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਉਪਰੋਕਤ ਸਾਰੇ ਕੰਮ ਕਰਵਾ ਕੇ ਆਪਣਾ ਚੋਣਾਂ ਵਿਚ ਕੀਤਾ ਵਾਅਦਾ ਪੂਰਾ ਹੋਇਆ | ਸਮਾਗਮ ਦੇ ਆਖ਼ਰ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਕੂਲ ਦੇ ਛੇਵੀਂ, ਸੱਤਵੀ, ਅੱਠਵੀਂ, ਨੌਵੀਂ ਕਲਾਸਾਂ ਵਿਚੋਂ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਤੇ ਬੱਚਿਆਂ ਦੀ ਪੜ੍ਹਾਈ ਵਿਚ ਵਧੀਆ ਕਾਰਜ ਦਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਯਾਦਵਿੰਦਰ ਸਿੰਘ ਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ, ਓਨਮਦੀਪ ਸਿੰਘ ਬੀ. ਐੱਨ. ਓ., ਸੁਖਦੇਵ ਸਿੰਘ ਬੀ.ਐੱਨ.ਓ., ਹਰਮੀਤ ਸਿੰਘ ਏ. ਐੱਸ. ਐੱਮ., ਜਸ਼ਨਦੀਪ ਸਿੰਘ ਸਰਪੰਚ ਪਿੰਡ ਛਾਪਿਆਂਵਾਲੀ, ਡਾ. ਦੀਪਿਕਾ ਗਰਗ ਪਿ੍ੰਸੀਪਲ ਸਕੂਲ ਛਾਪਿਆਂਵਾਲੀ ਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਨ ਦੀ ਪ੍ਰਕਿਰਿਆ ਪਿੰਡ ਅਬੁੱਲਖੁਰਾਣਾ ਤੋਂ ਸ਼ੁਰੂ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਜਾਂਚ ਕੈਂਪ ਲਗਾਇਆ
Ad Position 24