27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਾਈ.ਐੱਸ. ਪਬਲਿਕ ਸਕੂਲ ਥਾਂਦੇਵਾਲਾ ਵਿਖੇ 8ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-04-2026
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ 'ਚ ਵਾਈ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦੇ ਵਿਦਿਆਰਥੀਆਂ ਨੇ ਆਪਣੀ ਪਿਛਲੇ ਸਾਲਾਂ ਦੀ ਪਰੰਪਰਾ ਜਾਰੀ ਰੱਖਦੇ ਹੋਏ 100 ਫ਼ੀਸਦੀ ਨਤੀਜੇ ਨਾਲ ਮੱਲ੍ਹਾਂ ਮਾਰੀਆਂ ਤੇ ਚੰਗੇ ਅੰਕ ਹਾਸਿਲ ਕਰਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ |
ਪਿ੍ੰਸੀਪਲ ਬੀਰਪਾਲ ਕੌਰ ਨੇ ਦੱਸਿਆ ਕਿ ਅੱਠਵੀਂ ਦੀ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ | ਐਸ਼ਵੀਰ ਸਿੰਘ ਸਪੁੱਤਰ ਸੁਖਮੰਦਰ ਸਿੰਘ ਨੇ 575/600 (95.8 ਫ਼ੀਸਦੀ) ਅੰਕ ਲੈ ਕੇ ਪਹਿਲਾ, ਪ੍ਰਭਜੋਤ ਕੌਰ ਸਪੁੱਤਰੀ ਪ੍ਰੀਤਪਾਲ ਸਿੰਘ ਨੇ 573/600 (95.6 ਫ਼ੀਸਦੀ) ਅੰਕ ਲੈ ਕੇ ਦੂਜਾ ਤੇ ਰੇਚਲਪ੍ਰੀਤ ਕੌਰ ਸਪੁੱਤਰੀ ਬਲਵਿੰਦਰ ਸਿੰਘ ਨੇ 570/600 (95 ਫ਼ੀਸਦੀ) ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ | ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਦਲਜੀਤ ਸਿੰਘ, ਚੇਅਰਮੈਨ ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਸਫ਼ਲਤਾ ਦਾ ਸਿਹਰਾ ਮਿਹਨਤੀ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਤੇ ਸਮੂਹ ਸਟਾਫ਼ ਦੇ ਸਿਰ ਬੰਨਿ੍ਹਆ |
Ad Position 22
No active advertisement
ਪਿਛਲੀ ਖ਼ਬਰ 8ਵੀਂ ਕਲਾਸ ਵਿਚੋਂ ਅੱਵਲ ਰਹੇ ਵਿਦਿਆਰਥੀ ਨਿਖਲ ਪਾਂਡੇ ਨੂੰ ਸਨਮਾਨਿਤ ਕੀਤਾ ਅਗਲੀ ਖ਼ਬਰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਨ ਦੀ ਪ੍ਰਕਿਰਿਆ ਪਿੰਡ ਅਬੁੱਲਖੁਰਾਣਾ ਤੋਂ ਸ਼ੁਰੂ
Ad Position 24