ਰੁਪਾਣਾ, 16 ਅਪ੍ਰੈਲ (ਜਗਜੀਤ ਸਿੰਘ)-ਸ੍ਰੀ ਪੀ.ਐੱਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੁਪਾਣਾ ਵਿਖੇ ਪਿ੍ੰਸੀਪਲ ਮਹੇਸ਼ ਕੁਮਾਰ ਦੀ ਅਗਵਾਈ ਵਿਚ ਸਾਦਾ ਦੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਕਮੇਟੀ ਮੈਂਬਰਾਂ ਤੋਂ ਇਲਾਵਾ ਟੀਕੂ ਜ਼ੈਲਦਾਰ ਤੇ ਕਮੇਟੀ ਚੇਅਰਮੈਨ ਹਰਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਸਮਾਗਮ ਵਿਚ ਸਕੂਲ ਸਟਾਫ਼ ਵਲੋਂ ਵਿਦਿਆਰਥੀ ਨਿਖਲ ਪਾਂਡੇ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਪਿ੍ੰਸੀਪਲ ਨੇ ਵਿਦਿਆਰਥੀ ਤੇ ਉਸ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਹਾਜ਼ਰ ਕਮੇਟੀ ਮੈਂਬਰਾਂ ਨੂੰ ਦੱਸਿਆ ਕਿ ਸਕੂਲ ਦੇ 65 ਵਿਦਿਆਰਥੀਆਂ ਨੇ ਅੱਠਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ, ਜਿਨ੍ਹਾਂ ਵਿਚੋਂ ਨਿਖਲ ਪਾਂਡੇ ਨੇ 600 ਵਿਚੋਂ 590 ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਨੂੰ ਮਾਣ ਦਿਵਾਇਆ | ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਕਮੇਟੀ ਮੈਂਬਰ ਹਾਜ਼ਰ ਸਨ |