ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿਚ ਐੱਚ.ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਕੂਲ ਦੀ ਹੋਣਹਾਰ ਵਿਦਿਆਰਥਣ ਮਨਮੀਤ ਕੌਰ ਬਰਾੜ ਨੇ 99.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਉਸ ਦੀ ਇਸ ਵੱਡੀ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਅੰਕ ਪ੍ਰਾਪਤ ਕੀਤੇ, ਜਿਨ੍ਹਾਂ ਵਿਚ ਰੂਹਾਨੀ ਸੇਤੀਆ ਤੇ ਮਾਨਸੀ ਨੇ 97.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਜਾ, ਰੂਹਾਨੀ ਚਾਵਲਾ ਨੇ 95.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਜਦਕਿ ਗੁਰਪ੍ਰੀਤ ਸਿੰਘ ਨੇ 95.4 ਪ੍ਰਤੀਸ਼ਤ, ਮੁਸਕਾਨ ਤੇ ਸੁਖਮਨਦੀਪ ਕੌਰ ਨੇ 93.8 ਪ੍ਰਤੀਸ਼ਤ, ਸੁਨੇਹਾ ਨੇ 93.6 ਪ੍ਰਤੀਸ਼ਤ, ਜੈਸਮੀਨ ਕੌਰ ਨੇ 91.8 ਪ੍ਰਤੀਸ਼ਤ, ਏਕਮਜੋਤ ਕੌਰ ਨੇ 91 ਪ੍ਰਤੀਸ਼ਤ ਅਤੇ ਗੁਰਜੋਤ ਸਿੰਘ ਨੇ 90.8 ਪ੍ਰਤੀਸ਼ਤ ਅੰਕ ਹਾਸਿਲ ਕੀਤੇ | ਇਸ ਤੋਂ ਇਲਾਵਾ 14 ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਵਿਪਨ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਤੇ ਮਾਪਿਆਂ ਦੇ ਸਹਿਯੋਗ ਸਦਕਾ ਸੰਭਵ ਹੋਇਆ ਹੈ | ਸੀਨੀਅਰ ਕੋਆਰਡੀਨੇਟਰ ਮੀਨਾ ਰਾਣੀ, ਜੂਨੀਅਰ ਕੋਆਰਡੀਨੇਟਰ ਰਚਨਾ ਵਧਵਾ ਨੇ ਵੀ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ, ਸਮਨ ਬਰਾੜ ਤੇ ਅਨਮੋਲ ਬਰਾੜ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |