27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡੀ.ਏ.ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਮਲੋਟ, 16 ਅਪ੍ਰੈਲ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਸੀ.ਬੀ.ਐੱਸ.ਈ. ਨਵੀਂ ਦਿੱਲੀ ਦੁਆਰਾ 10ਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨ ਦਿੱਤਾ ਹੈ, ਜਿਸ 'ਚ ਵਿਦਿਆਰਥੀਆਂ ਨੇ ਪਿਛਲੇ ਸਾਲ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਤੇ ਨਵੇਂ ਰਿਕਾਰਡ ਕਾਇਮ ਕੀਤੇ | ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਗੁਰਕੀਮਤ ਕੌਰ ਪੁੱਤਰੀ ਜਤਿੰਦਰ ਸਿੰਘ ਤੇ ਰਿਪਨਦੀਪ ਕੌਰ ਪੁੱਤਰੀ ਚੰਚਲ ਸਿੰਘ ਨੇ 500 'ਚੋਂ 470 ਅੰਕ (94 ਪ੍ਰਤੀਸ਼ਤ) ਪ੍ਰਾਪਤ ਕਰਕੇ ਪਹਿਲਾ, ਗੌਰਜਾ ਪੁੱਤਰੀ ਵਿਕਾਸ ਸਿਡਾਨਾ ਨੇ 465 ਅੰਕ (93 ਪ੍ਰਤੀਸ਼ਤ) ਪ੍ਰਾਪਤ ਕਰਕੇ ਦੂਜਾ, ਵੰਸ਼ਿਕਾ ਪੁੱਤਰੀ ਅਮਿਤ ਕੁਮਾਰ, ਦੀਕਸ਼ਾ ਪੁੱਤਰੀ ਰਾਮਚੰਦਰ ਤੇ ਅਮਾਨਤ ਕੌਰ ਪੁੱਤਰੀ ਕੁਲਵੰਤ ਸਿੰਘ ਨੇ 461 ਅੰਕ (92.2 ਪ੍ਰਤੀਸ਼ਤ) ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਵਿਸ਼ੇ ਅਨੁਸਾਰ ਜੈਸਮੀਨ ਕੌਰ ਨੇ ਹਿੰਦੀ 'ਚ 99 ਅੰਕ, ਦੀਕਸ਼ਾ, ਰਿਪਨਦੀਪ ਕੌਰ ਤੇ ਗੁਰਕੀਮਤ ਕੌਰ ਨੇ ਪੰਜਾਬੀ ਵਿਚ 99 ਅੰਕ, ਗੌਰਜਾ ਨੇ ਗਣਿਤ ਵਿਚ 97 ਅੰਕ, ਹਰਸ਼ਪ੍ਰੀਤ ਕੌਰ, ਗੌਰਜਾ ਤੇ ਅਮਾਨਤ ਕੌਰ ਨੇ ਸਮਾਜਿਕ ਵਿਗਿਆਨ ਵਿਚ 97 ਅੰਕ, ਗੁਰਨੀਤ ਕੌਰ ਨੇ ਅੰਗਰੇਜ਼ੀ ਵਿਚ 95 ਅੰਕ, ਵੰਸ਼ਿਕਾ ਨੇ ਕੰਪਿਊਟਰ ਵਿਚ 94 ਅੰਕ, ਅਮਾਨਤ ਕੌਰ ਨੇ ਵਿਗਿਆਨ ਵਿਚ 89 ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਹੋਣਹਾਰ ਵਿਦਿਆਰਥੀਆਂ, ਮਿਹਨਤੀ ਅਧਿਆਪਕਾਂ ਤੇ ਸਹਿਯੋਗੀ ਮਾਪਿਆਂ ਨੂੰ ਨਤੀਜਿਆਂ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਕੁਲਵੰਤ ਜੋਸ਼ੀ ਮੈਮੋਰੀਅਲ ਕਾਨਵੈਂਟ ਸਕੂਲ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24