ਰੁਪਾਣਾ, 16 ਅਪ੍ਰੈਲ (ਜਗਜੀਤ ਸਿੰਘ)-ਕੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕਾਨਵੈਂਟ ਸਕੂਲ ਰੁਪਾਣਾ ਵਿਖੇ 10ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਪਿ੍ੰਸੀਪਲ ਵਿਕਾਸ ਜੱਗਾ ਨੇ ਦੱਸਿਆ ਕਿ ਲਖਵੀਰ ਸਿੰਘ ਨੇ 95 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲਾ, ਬਰਿੰਦਾ ਨੇ 93 ਪ੍ਰਤੀਸ਼ਤ ਅੰਕ ਲੈ ਕੇ ਦੂਜਾ, ਸੁਖਮਨਜੋਤ ਕੌਰ ਨੇ 92 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਬਾਕੀ ਵਿਦਿਆਰਥੀਆਂ ਸ਼ਗਨ ਕੌਰ, ਮਹਿਕ ਕੌਰ, ਨਿਮਰਤ ਕੌਰ, ਸੈਮੀਨਾਰ ਕੌਰ, ਏਕਮਦੀਪ ਸਿੰਘ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਸਕੂਲ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ ਤੌਰ 'ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰਾਂ ਤੋਂ ਇਲਾਵਾ ਕਿਰਨ ਜੋਸ਼ੀ, ਤਨਵੀਰ ਜੋਸ਼ੀ, ਰਿੰਤੂ ਜੋਸ਼ੀ ਆਦਿ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਸਕੂਲ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਇਸ ਮੌਕੇ ਪਿ੍ੰਸੀਪਲ ਵਿਕਾਸ ਜੱਗਾ, ਸ਼ਮਿੰਦਰਪਾਲ ਕੌਰ ਆਦਿ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |