ਮਲੋਟ, 16 ਅਪ੍ਰੈਲ (ਪਾਟਿਲ)-ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ (ਡਿਪਸ) ਮਲੋਟ ਨੇ ਆਪਣੇ ਪਹਿਲੇ ਬੈਚ ਨਾਲ ਹੀ ਸੌ ਫ਼ੀਸਦੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਤਿਹਾਸ ਰਚ ਦਿੱਤਾ ਹੈ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਉੱਚਾ ਕੀਤਾ | ਇਸ ਮਾਣਮੱਤੀ ਪ੍ਰਾਪਤੀ ਵਿਚ ਸਕੂਲ ਦੀ ਵਿਦਿਆਰਥਣ ਜਸਮਨ ਕੌਰ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਆਰਿਫ ਚਾਨਣਾ ਨੇ ਦੂਜਾ, ਈਸ਼ਾਨ ਕਟਾਰੀਆ ਨੇ ਤੀਜਾ ਅਤੇ ਸ਼ਿਵਮ ਮਿੱਡਾ ਨੇ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਵਧਾਈ ਹੈ | ਇਸ ਕਾਮਯਾਬੀ ਪਿੱਛੇ ਵਿਦਿਆਰਥੀਆਂ ਦੀ ਕੜੀ ਮਿਹਨਤ, ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਦਾ ਮਹੱਤਵਪੂਰਨ ਯੋਗਦਾਨ ਰਿਹਾ | ਸਕੂਲ ਦੇ ਚੇਅਰਮੈਨ ਹਿਮਾਂਸ਼ੂ ਬਾਂਸਲ, ਪਿ੍ੰਸੀਪਲ ਮੋਨਿਕਾ ਸ਼ਰਮਾ ਤੇ ਸਮੂਹ ਸਟਾਫ਼ ਨੇ ਸਾਰੇ ਸਕੂਲ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ |