ਮੰਡੀ ਲੱਖੇਵਾਲੀ, 16 ਅਪ੍ਰੈਲ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਮੰਡੀ ਲੱਖੇਵਾਲੀ ਵਿਖੇ 10ਵੀਂ ਕਲਾਸ ਦਾ ਨਤੀਜਾ ਸੌ ਫੀਸਦੀ ਰਿਹਾ | ਸਾਰੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਨਤੀਜੇ ਬਾਰੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਰੁਪਨਪ੍ਰੀਤ ਕੌਰ ਨੇ 96.6 ਫ਼ੀਸਦੀ ਅੰਕ ਲੈ ਕੇ ਪਹਿਲਾ, ਪਵਨਪ੍ਰੀਤ ਕੌਰ ਤੇ ਗੁਰਲੀਨ ਕੌਰ ਨੇ 92.4 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਮਹਿਕ ਨੇ 91.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਸੰਜੂ ਬੱਬਰ ਨੇ ਵਿਦਿਆਰਥੀਆਂ ਨੂੰ ਵਧੀਆ ਨਤੀਜੇ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ, ਸਟਾਫ਼ ਅਤੇ ਮੈਨੇਜਮੈਂਟ ਦੀ ਸਾਂਝੀ ਲਗਨ ਅਤੇ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਹਰਚਰਨ ਸਿੰਘ ਬਰਾੜ ਚੇਅਰਮੈਨ ਨੇ ਪਿ੍ੰਸੀਪਲ, ਅਧਿਆਪਕਾਂ, ਮਿਹਨਤੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਮੁਬਾਰਕਬਾਦ ਦਿੱਤੀ |