ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੀ.ਬੀ.ਐੱਸ.ਈ. ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿਚ ਇੰਪੀਰੀਅਲ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕੰਵਰਦੀਪ ਸਿੰਘ ਕੁਲਾਰ ਦੀ ਸਰਪ੍ਰਸਤੀ ਤੇ ਪਿ੍ੰਸੀਪਲ ਸੁਖਬੀਰ ਕੌਰ ਕੁਲਾਰ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਮੌਕੇ ਵਿਦਿਆਰਥੀਆਂ ਕੋਮਲਪ੍ਰੀਤ ਕੌਰ, ਵਿਧਿਕਾ, ਜਸਮੀਤ ਕੌਰ, ਰਹਿਮਤ ਕੌਰ ਤੇ ਗੁਰਮਨਰਾਜ ਸਿੰਘ ਨੇ ਬਹੁਤ ਹੀ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਕਾਮਯਾਬੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਤੇ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇ | ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਤੇ ਵੀ ਖ਼ਾਸ ਧਿਆਨ ਦਿੱਤਾ ਜਾਂਦਾ ਹੈ | ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਮਾਰਗ ਦਰਸ਼ਨ ਦਿੱਤਾ ਜਾਂਦਾ ਹੈ, ਜਿਸ ਕਾਰਨ ਵਿਦਿਆਰਥੀ ਹਰ ਸਾਲ ਉਚੇ ਨਤੀਜੇ ਹਾਸਿਲ ਕਰ ਰਹੇ ਹਨ | ਇਹ ਉਪਲਬਧੀ ਸਕੂਲ ਲਈ ਮਾਣ ਵਾਲੀ ਗੱਲ ਹੈ ਤੇ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ | ਸਕੂਲ ਪ੍ਰਬੰਧਕ ਮੰਡਲ ਵਲੋਂ ਭਵਿੱਖ 'ਚ ਵੀ ਇਸੇ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਲਿਆਉਣ ਲਈ ਪੂਰੀ ਤਰ੍ਹਾਂ ਯਤਨ ਜਾਰੀ ਰੱਖੇ ਜਾਣਗੇ |